ਲਾਲ ਕਿਲ੍ਹੇ ’ਤੇ ਹੋਈ ਹਿੰਸਾ ਲਈ ਸਰਵਣ ਸਿੰਘ ਪੰਧੇਰ ਨੇ ਦੀਪ ਸਿੱਧੂ ਨੂੰ ਠਹਿਰਾਇਆ ਜ਼ਿੰਮੇਵਾਰ
Wednesday, Jan 27, 2021 - 01:00 PM (IST)
ਨਵੀਂ ਦਿਲੀ : ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸਰਵਣ ਸਿੰਘ ਪੰਧੇਰ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਤੋਂ ਆਪਣਾ ਪੱਲਾ ਝਾੜਦੇ ਨਜ਼ਰ ਆਏ। ਹਾਲਾਂਕਿ ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਸੰਯੁਕਤ ਮੋਰਚੇ ਦੀ ਕਾਲ ਦੇ ਨਾਲ ਚੱਲਾਂਗੇ।
ਇਹ ਵੀ ਪੜ੍ਹੋ: ਦਿੱਲੀ ਹਿੰਸਾ : ਟਰੈਕਟਰ ਪਰੇਡ ਦੌਰਾਨ ਹੋਏ ਬਖੇੜੇ ਮਗਰੋਂ 22 ਪ੍ਰਦਰਸ਼ਨਕਾਰੀਆਂ 'ਤੇ FIR ਦਰਜ
ਉਥੇ ਹੀ ਲਾਲ ਕਿਲ੍ਹੇ ’ਚ ਹੋਈ ਹਿੰਸਾ ਲਈ ਪੰਧੇਰ ਨੇ ਦੀਪ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਹ ਵੀ ਮੰਨਿਆ ਕਿ ਉਹ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਫੇਲ਼ ਹੋਏ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰ ਦਾ ਸਨਮਾਨ ਕਰਦੇ ਹਾਂ ਅਤੇ ਸਾਡੇ ਸੰਗਠਨ ਦੇ ਲੋਕ ਲਾਲ ਕਿਲ੍ਹੇ ’ਤੇ ਨਹੀਂ ਗਏੇ। ਸਾਡਾ ਹਿੰਸਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਇਹ ਵੀ ਪੜ੍ਹੋ: ਮੁਕੇਸ਼ ਅੰਬਾਨੀ ਦੀ ਇਕ ਸਕਿੰਟ ਦੀ ਕਮਾਈ ਮਜ਼ਦੂਰ ਦੀ 3 ਸਾਲ ਦੀ ਕਮਾਈ ਦੇ ਬਰਾਬਰ: ਆਕਸਫੈਮ
ਨੈੱਟ ਬੰਦ ਕਰਣ ਸਬੰਧੀ ਪੁੱਛੇ ਸਵਾਲ ’ਤੇ ਪੰਧੇਰ ਨੇ ਕਿਹਾ ਕਿ ਨੈੱਟ ਬੰਦ ਕਰਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਤਾਂ ਕਿ ਸਾਡੇ ਵਿਚਾਰ ਲੋਕਾਂ ਤੱਕ ਨਾ ਪਹੁੰਚਣ। ਜੇਕਰ ਨੈੱਟ ਚੱਲਦਾ ਹੁੰਦਾ ਤਾਂ ਸਾਡਾ ਬਿਆਨ ਕੱਲ੍ਹ ਦੁਪਹਿਰ ਨੂੰ ਹੀ ਸਾਰਿਆਂ ਸਾਹਮਣੇ ਆ ਜਾਣਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਹ ਇਸੇ ਤਰ੍ਹਾਂ ਅੱਗੇ ਜਾਰੀ ਰਹੇਗਾ।
ਇਹ ਵੀ ਪੜ੍ਹੋ: ਭਾਰਤੀ ਖਿਡਾਰੀਆਂ ’ਤੇ ਨਸਲੀ ਟਿੱਪਣੀ ਮਾਮਲਾ, ਆਸਟਰੇਲੀਆ ਨੇ ਆਪਣੇ ਦਰਸ਼ਕਾਂ ਨੂੰ ਦਿੱਤੀ ‘ਕਲੀਨ ਚਿੱਟ’
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।