ਲਾਲ ਕਿਲਾ ਧਮਾਕਾ : ਐੱਨ. ਆਈ. ਏ. ਨੇ ਸ਼ੋਪੀਆਂ ਅਤੇ ਪੁਲਵਾਮਾ ’ਚ ਚਲਾਈ ਤਲਾਸ਼ੀ ਮੁਹਿੰਮ
Saturday, Jan 03, 2026 - 12:07 AM (IST)
ਸ਼੍ਰੀਨਗਰ, (ਭਾਸ਼ਾ)- ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਦਿੱਲੀ ’ਚ ਲਾਲ ਕਿਲੇ ਕੋਲ ਪਿਛਲੇ ਸਾਲ 10 ਨਵੰਬਰ ਨੂੰ ਹੋਏ ਧਮਾਕੇ ਦੀ ਜਾਂਚ ਤਹਿਤ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਪੁਲਵਾਮਾ ਜ਼ਿਲਿਆਂ ’ਚ ਤਲਾਸ਼ੀ ਮੁਹਿੰਮ ਚਲਾਈ।
ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੇ ਸਹਿਯੋਗ ਨਾਲ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਐੱਨ. ਆਈ. ਏ. ਦੇ ਅਧਿਕਾਰੀ ਲਾਲ ਕਿਲਾ ਧਮਾਕਾ ਮਾਮਲੇ ਦੇ ਮੁਲਜ਼ਮਾਂ ’ਚੋਂ ਇਕ ਯਾਸਿਰ ਅਹਿਮਦ ਡਾਰ ਨੂੰ ਨਾਲ ਲੈ ਕੇ ਪਹੁੰਚੇ ਸਨ।
ਡਾਰ ਨੂੰ ‘ਸਫੈਦਪੋਸ਼’ ਅੱਤਵਾਦੀ ਮਾਡਿਊਲ ਦੇ ਸਬੰਧ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਕ ਦੱਖਣੀ ਕਸ਼ਮੀਰ ’ਚ ਸ਼ੋਪੀਆਂ ਦੇ ਪਦਪਾਵਨ ਅਤੇ ਪੁਲਵਾਮਾ ਦੇ ਪੰਪੋਰ ਇਲਾਕਿਆਂ ’ਚ ਤਲਾਸ਼ੀ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਹ ਤਲਾਸ਼ੀ ਮੁਹਿੰਮ ਮਾਮਲੇ ਦੇ 9ਵੇਂ ਮੁਲਜ਼ਮ ਡਾਰ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਚਲਾਈ ਜਾ ਰਹੀ ਹੈ, ਜਿਸ ਨੇ ਜਾਂਚਕਰਤਾਵਾਂ ਨੂੰ ਇਨ੍ਹਾਂ ਇਲਾਕਿਆਂ ’ਚ ਅੱਤਵਾਦੀਆਂ ਵੱਲੋਂ ਲੁਕਣ ਲਈ ਵਰਤੀਆਂ ਜਾਣ ਵਾਲੀਆਂ ਕੁਝ ਥਾਵਾਂ ਬਾਰੇ ਦੱਸਿਆ ਸੀ।
