ਲਾਲ ਕਿਲ੍ਹਾ ਹਿੰਸਾ ਦੇ ਮੁਲਜ਼ਮ ਬੂਟਾ ਸਿੰਘ ਨੂੰ ਮਿਲੀ ਜ਼ਮਾਨਤ

Thursday, Jul 08, 2021 - 02:05 PM (IST)

ਲਾਲ ਕਿਲ੍ਹਾ ਹਿੰਸਾ ਦੇ ਮੁਲਜ਼ਮ ਬੂਟਾ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੀ ਇਕ ਅਦਾਲਤ ਨੇ ਇਸ ਸਾਲ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਚ ਹਿੰਸਾ ਅਤੇ ਭੰਨਤੋੜ ’ਚ ਸ਼ਾਮਲ ਬੂਟਾ ਸਿੰਘ ਨੂੰ ਵੀਰਵਾਰ ਨੂੰ ਜ਼ਮਾਨਤ ਦੇ ਦਿੱਤੀ। ਵਧੀਕ ਸੈਸ਼ਨ ਜੱਜ ਕਾਮਿਨੀ ਲਾਉ ਨੇ ਇਸਤਗਾਸਾ ਪੱਖ ਅਤੇ ਮੁਲਜ਼ਮ ਵਕੀਲ ਦੋਹਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੂਟਾ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਬੂਟਾ ਸਿੰਘ ਨੇ ਕਿਸਾਨਾਂ ਦੇ ਅੰਦੋਲਨ ਵਿਚ ਸਰਗਰਮ ਭੂਮਿਕਾ ਨਿਭਾਈ। 5 ਮਹੀਨੇ ਤੋਂ ਵੱਧ ਸਮੇਂ ਤੱਕ ਫਰਾਰ ਰਹਿਣ ਮਗਰੋਂ 26 ਸਾਲਾ ਬੂਟਾ ਸਿੰਘ ’ਤੇ 50,000 ਰੁਪਏ ਦਾ ਇਨਾਮ ਰੱਖਿਆ ਗਿਆ ਅਤੇ 30 ਜੂਨ ਨੂੰ ਉਸ ਨੂੰ ਪੰਜਾਬ ਦੇ ਤਰਨਤਾਰਨ ਤੋਂ ਗਿ੍ਰਫ਼ਤਾਰ ਕਰ ਲਿਆ ਗਿਆ। 

ਇਹ ਵੀ ਪੜ੍ਹੋ : ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦਿੱਲੀ ਪੁਲਸ ਨੇ ਕੀਤੀ ਇਕ ਹੋਰ ਗਿ੍ਰਫ਼ਤਾਰੀ

PunjabKesari

ਦਿੱਲੀ ਪੁਲਸ ਮੁਤਾਬਕ ਬੂਟਾ ਸਿੰਘ ਉਸ ਭੀੜ ਦਾ ਹਿੱਸਾ ਸੀ, ਜਿਸ ਨੇ ਗਣਤੰਤਰ ਦਿਵਸ ’ਤੇ ਲਾਲ ਕਿਲ੍ਹੇ ਵਿਚ ਪੁਲਸ ਮੁਲਾਜ਼ਮਾਂ ’ਤੇ ਹਮਲਾ ਕੀਤਾ ਅਤੇ ਜਨਤਰ ਸੰਪਤੀ ਨੂੰ ਲੁੱਟਿਆ ਅਤੇ ਭੰਨਤੋੜ ਕੀਤੀ। ਪੁਲਸ ਨੇ ਪੁੱਛ-ਗਿੱਛ ਕਰਨ ਲਈ ਅਦਾਲਤ ਤੋਂ ਉਸ ਦੀ 5 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਕਾਨੂੰਨੀ ਟੀਮ ਇਸ ਮਾਮਲੇ ’ਤੇ ਵਿਚਾਰ ਕਰ ਰਹੀ ਹੈ। ਵਕੀਲ ਜਸਪ੍ਰੀਤ ਰਾਏ, ਰਵਿੰਦਰ ਕੌਰ, ਵੀ. ਪੀ. ਐੱਸ. ਸੰਧੂ, ਜਸਦੀਪ ਐੱਸ. ਢਿੱਲੋਂ, ਕਪਿਲ ਮਦਾਨ, ਨਿਤਿਨ ਕੁਮਾਰ ਅਤੇ ਗੁਰਮੁਖ ਸਿੰਘ ਨੇ ਮਾਮਲੇ ਵਿਚ ਮੁਲਜ਼ਮ ਦੀ ਪੈਰਵੀ ਕੀਤੀ।

ਇਹ ਵੀ ਪੜ੍ਹੋ :  ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਕ੍ਰਾਈਮ ਬਰਾਂਚ ਨੇ ਇਕ ਹੋਰ ਮੁਲਜ਼ਮ ਕੀਤਾ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕੱਢੀ ਟਰੈਕਟਰ ਪਰੇਡ ਦੌਰਾਨ ਪੁਲਸ ਨਾਲ ਝੜਪ ਹੋ ਗਈ ਸੀ ਅਤੇ ਉਹ ਲਾਲ ਕਿਲ੍ਹੇ ’ਚ ਦਾਖ਼ਲ ਹੋ ਗਏ ਸਨ। ਉਨ੍ਹਾਂ ਨੇ ਲਾਲ ਕਿਲ੍ਹੇ ਦੀ ਫਸੀਲ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। 


author

Tanu

Content Editor

Related News