ਲਾਲ ਕਿਲ੍ਹਾ ਹਿੰਸਾ ਮਾਮਲਾ: ਦਿੱਲੀ ਪੁਲਸ ਨੇ ਜਾਰੀ ਕੀਤੀਆਂ 20 ਹੋਰ ਲੋਕਾਂ ਦੀਆਂ ਤਸਵੀਰਾਂ

02/21/2021 11:28:40 AM

ਨਵੀਂ ਦਿੱਲੀ— ਦਿੱਲੀ ਪੁਲਸ ਨੇ 20 ਹੋਰ ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜੋ ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਹੋਈ ਹਿੰਸਾ ’ਚ ਸ਼ਾਮਲ ਸਨ। ਫੇਸ ਐਨਾਲਿਸਿਸ ਜ਼ਰੀਏ ਇਨ੍ਹਾਂ ਦੀ ਪਛਾਣ ਕੀਤੀ ਗਈ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਤਸਵੀਰਾਂ ਜਾਰੀ ਕੀਤੀਆਂ ਹਨ ਅਤੇ ਪਹਿਚਾਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਪੁਲਸ ਨੇ ਲਾਲ ਕਿਲ੍ਹਾ ’ਤੇ ਹੋਈ ਹਿੰਸਾ ਮਾਮਲੇ ਵਿਚ 200 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਇਸ ਲਿਸਟ ਵਿਚ 20 ਨਵੇਂ ਦੋਸ਼ੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਹੁਣ ਕ੍ਰਾਈਮ ਬਰਾਂਚ ਦੀ ਟੀਮ ਇਨ੍ਹਾਂ ਦੀ ਗਿ੍ਰਫ਼ਤਾਰੀ ਦੀ ਤਿਆਰੀ ਵਿਚ ਹੈ। 

ਇਹ ਵੀ ਪੜ੍ਹੋ: ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦਿੱਲੀ ਪੁਲਸ ਨੇ ਜਾਰੀ ਕੀਤੀ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੀ ਤਸਵੀਰ

 

PunjabKesari

ਦਰਅਸਲ ਗੁਜਰਾਤ ਤੋਈ ਆਈ ਵਿਸ਼ੇਸ਼ ਫੋਰੈਂਸਿਕ ਸਾਇੰਸ ਲੈਬੋਰਟਰੀ ਦੀ ਟੀਮ ਨੇ ਵਿਸ਼ੇਸ਼ ਤਕਨੀਕ ਤੋਂ ਹਿੰਸਾ ਵਿਚ ਸ਼ਾਮਲ ਲੋਕਾਂ ਦੀਆਂ ਤਸਵੀਰਾਂ-ਵੀਡੀਓ ਇਕੱਠੇ ਕੀਤੇ। ਉਸ ਤੋਂ ਬਾਅਦ ਉਨ੍ਹਾਂ ਤਸਵੀਰਾਂ ਦੀ ਪਹਿਚਾਣ ਕਰ ਕੇ ਉਸ ਦੀ ਜਾਣਕਾਰੀ ਦਿੱਲੀ ਪੁਲਸ ਦੇ ਅਧਿਕਾਰੀਆਂ ਨੂੰ ਸੌਂਪ ਰਹੀ ਹੈ। ਇਸੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਨਾਮ ਆਉਣ ’ਤੇ ਇੰਦਰਜੀਤ ਨਿੱਕੂ ਨੇ ਦਿੱਤਾ ਸਪੱਸ਼ਟੀਕਰਨ (ਵੀਡੀਓ)

PunjabKesari

ਜ਼ਿਕਰਯੋਗ ਹੈ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ’ਤੇ ਦਬਾਅ ਬਣਾਉਣ ਲਈ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢੀ ਸੀ। ਇਸ ਦੌਰਾਨ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋਈ ਸੀ। ਇਸ ਹਿੰਸਕ ਝੜਪ ਵਿਚ 400 ਤੋਂ ਵਧੇਰੇ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਇਸ ਵਿਚ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਸੀ। ਕੁਝ ਪ੍ਰਦਰਸ਼ਨਕਾਰੀ ਟਰੈਕਟਰ ਲੈ ਕੇ ਲਾਲ ਕਿਲ੍ਹਾ ਪਹੁੰਚ ਗਏ ਸਨ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚਿਤਾਵਨੀ, ਕਿਹਾ- ਲੋੜ ਪਈ ਤਾਂ 40 ਲੱਖ ਟਰੈਕਟਰਾਂ ਨਾਲ ਜਾਵਾਂਗੇ ਦਿੱਲੀ

PunjabKesari

ਲਾਲ ਕਿਲ੍ਹਾ ਦੀ ਫਸੀਲ ਤੋਂ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਪੁਲਸ ਹੁਣ ਤੱਕ 150 ਤੋਂ ਵਧੇਰੇ ਲੋਕਾਂ ਨੂੰ ਗਿ੍ਰ੍ਰਫ਼ਤਾਰ ਕਰ ਚੁੱਕੀ ਹੈ। ਇਨ੍ਹਾਂ ਵਿਚ ਪੰਜਾਬੀ ਅਦਾਕਾਰ ਦੀਪ ਸਿੱਧੂ, ਇਕਬਾਲ ਸਿੰਘ ਅਤੇ ਮਨਿੰਦਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋਕਿਸਾਨ ਪੰਚਾਇਤ ’ਚ ਬੋਲੇ ਨਰੇਸ਼ ਟਿਕੈਤ- ਵਿਆਹਾਂ ’ਚ BJP ਨੇਤਾਵਾਂ ਦਾ ਬਾਇਕਾਟ ਕਰਨ ਕਿਸਾਨ


Tanu

Content Editor

Related News