ਲਾਲ ਕਿਲ੍ਹਾ ਹਿੰਸਾ ਮਾਮਲਾ: ਦਿੱਲੀ ਪੁਲਸ ਦੀ ਚਾਰਜਸ਼ੀਟ ’ਚ ਹੋਇਆ ਵੱਡਾ ਖ਼ੁਲਾਸਾ

05/27/2021 11:18:21 AM

ਨਵੀਂ ਦਿੱਲੀ (ਬਿਊਰੋ)— ਦਿੱਲੀ ’ਚ ਗਣਤੰਤਰ ਦਿਵਸ ਯਾਨੀ ਕਿ 26 ਜਨਵਰੀ 2021 ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਲਾਲ ਕਿਲ੍ਹਾ ਹਿੰਸਾ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਦਿੱਲੀ ਪੁਲਸ ਨੇ ਕੁਝ ਦਿਨ ਪਹਿਲਾਂ ਤੀਸ ਹਜ਼ਾਰੀ ਕੋਰਟ ’ਚ ਚਾਰਜਸ਼ੀਟ ਦਾਇਰ ਕੀਤੀ ਸੀ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨ ਲਾਲ ਕਿਲ੍ਹਾ ’ਤੇ ਕਬਜ਼ਾ ਕਰ ਕੇ ਉੱਥੇ ਪੱਕਾ ਧਰਨਾ ਲਾਉਣਾ ਚਾਹੁੰਦੇ ਸਨ। 3,232 ਪੰਨਿਆਂ ਦੀ ਚਾਰਜਸ਼ੀਟ ’ਚ ਮੁਤਾਬਕ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਦੀ ਸਾਜਿਸ਼ ਨਵੰਬਰ/ਦਸੰਬਰ 2020 ਵਿਚ ਹੀ ਰਚੀ ਜਾ ਚੁੱਕੀ ਸੀ, ਇਸ ਲਈ ਵੱਡੇ ਪੱਧਰ ’ਤੇ ਪੰਜਾਬ ਅਤੇ ਹਰਿਆਣਾ ਵਿਚ ਟਰੈਕਟਰ ਖਰੀਦੇ ਗਏ ਸਨ। 

ਇਹ ਵੀ ਪੜ੍ਹੋ: ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

PunjabKesari

ਦਿੱਲੀ ਪੁਲਸ ਨੇ ਬਕਾਇਦਾ ਪੰਜਾਬ ਅਤੇ ਹਰਿਆਣਾ ਵਿਚ ਟਰੈਕਟਰਾਂ ਦੀ ਵਧਦੀ ਖਰੀਦ-ਫ਼ਰੋਖਤ ਦੇ ਡਾਟਾ ਨੂੰ ਚਾਰਜਸ਼ੀਟ ਦਾ ਹਿੱਸਾ ਬਣਾਇਆ ਹੈ। ਚਾਰਜਸ਼ੀਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਲਾਲ ਕਿਲ੍ਹਾ ’ਤੇ ਹੋਈ ਹਿੰਸਾ ਸੋਚੀ-ਸਮਝੀ ਸਾਜਿਸ਼ ਦਾ ਹਿੱਸਾ ਸੀ। ਦੇਸ਼-ਵਿਦੇਸ਼ ਵਿਚ ਕੇਂਦਰ ਸਰਕਾਰ ਦੇ ਅਕਸ ਖਰਾਬ ਕਰਨ ਲਈ ਗਣਤੰਤਰ ਦਿਵਸ ਵਰਗੇ ਮੌਕੇ ਨੂੰ ਚੁਣਿਆ ਗਿਆ। ਦੱਸ ਦੇਈਏ ਕਿ ਇਹ ਚਾਰਜਸ਼ੀਟ 17 ਮਈ ਨੂੰ ਤੀਜ ਹਜ਼ਾਰੀ ਕੋਰਟ ਵਿਚ ਇਕ ਮੈਜਿਸਟ੍ਰੇਟ ਦੇ ਸਾਹਮਣੇ ਦਾਇਰ ਕੀਤੀ ਗਈ ਸੀ। ਕੋਰਟ ਨੇ ਇਸ ਮੁੱਦੇ ’ਤੇ ਅੱਗੇ ਦੀ ਸੁਣਵਾਈ ਲਈ ਇਸ ਨੂੰ 28 ਮਈ ਨੂੰ ਸੂਚੀਬੱਧ ਕੀਤਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਨਾਲ ਤੁਰੰਤ ਗੱਲਬਾਤ ਤੇ ਉਨ੍ਹਾਂ ਖ਼ਿਲਾਫ਼ ਕੀਤੇ ਕੇਸ ਵਾਪਸ ਲਵੇ ਮੋਦੀ ਸਰਕਾਰ : ਜੀ.ਕੇ.

PunjabKesari

ਕੀ ਹੈ ਲਾਲ ਕਿਲ੍ਹਾ ਹਿੰਸਾ ਮਾਮਲਾ—
ਗਣਤੰਤਰ ਦਿਵਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦਿੱਲੀ ’ਚ ਐਂਟਰੀ ਕਰਨ ਲਈ ਬੈਰੀਕੇਡਜ਼ ਤੋੜ ਦਿੱਤਾ। ਉਹ ਪੁਲਸ ਨਾਲ ਵੀ ਭਿੜ ਗਏ। ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿਚ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ। ਪ੍ਰਦਰਸ਼ਨਕਾਰੀ ਲਾਲ ਕਿਲ੍ਹਾ ’ਚ ਦਾਖ਼ਲ ਹੋ ਗਏ ਅਤੇ ਇਸ ਦੀ ਫ਼ਸੀਲ ਤੋਂ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਦੁਨੀਆ ਭਰ ’ਚ ਇਸ ਹਿੰਸਾ ਦੀ ਚਰਚਾ ਹੋਈ ਸੀ। ਦੱਸ ਦੇਈਏ ਕਿ ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। 

ਇਹ ਵੀ ਪੜ੍ਹੋ: ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਕੀ ਹੋਵੇਗਾ ਅੰਦੋਲਨ ਦਾ ਭਵਿੱਖ


Tanu

Content Editor

Related News