ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦਿੱਲੀ ਪੁਲਸ ਨੇ ਕੀਤੀ ਇਕ ਹੋਰ ਗਿ੍ਰਫ਼ਤਾਰੀ

Monday, Jun 28, 2021 - 03:04 PM (IST)

ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦਿੱਲੀ ਪੁਲਸ ਨੇ ਕੀਤੀ ਇਕ ਹੋਰ ਗਿ੍ਰਫ਼ਤਾਰੀ

ਨਵੀਂ ਦਿੱਲੀ (ਕਮਲ ਕਾਂਸਲ)— ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹਾ ਹਿੰਸਾ ਦੇ ਦੋਸ਼ ’ਚ ਲੋੜੀਂਦਾ ਗੁਰਜੋਤ ਸਿੰਘ ਨੂੰ ਗਿ੍ਰਫ਼ਤਾਰ ਕੀਤਾ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੇ ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਗੁਰਜੋਤ ਸਿੰਘ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। 

PunjabKesari

ਦੱਸ ਦੇਈਏ ਕਿ 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹਾ ਦੀ ਫਸੀਲ ਤੋਂ ਕੇਸਰੀ ਝੰਡਾ ਲਹਿਰਾਉਣ ਦੇ ਦੋਸ਼ ਵਿਚ ਗੁਰਜੋਤ ਫਰਾਰ ਚੱਲ ਰਿਹਾ ਸੀ। ਦਿੱਲੀ ਪੁਲਸ ਨੇ ਗੁਰਜੋਤ ਦੀ ਗਿ੍ਰਫ਼ਤਾਰੀ ’ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ। 

ਜ਼ਿਕਰਯੋਗ ਹੈ ਕਿ ਕੇਂਦਰ ਦੇ ਨਵੇਂ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ। ਇਸ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿਚ ਹਿੰਸਕ ਝੜਪਾਂ ਹੋਈਆਂ ਸਨ। ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਲਾਲ ਕਿਲ੍ਹਾ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ ਅਤੇ ਇਸ ਮਾਮਲੇ ਵਿਚ ਗੁਰਜੋਤ ਨੂੰ ਵੀ ਦੋਸ਼ੀ ਬਣਾਇਆ ਗਿਆ ਸੀ।


author

Tanu

Content Editor

Related News