ਖੇਤਾਂ 'ਚ ਪਲਟ ਗਿਆ ਰਿਫਾਈਂਡ ਨਾਲ ਭਰਿਆ ਟੈਂਕਰ, ਬਾਲਟੀਆਂ-ਡੱਬੇ ਲੈ ਕੇ ਪਹੁੰਚ ਗਏ ਪਿੰਡ ਦੇ ਲੋਕ
Tuesday, Jun 03, 2025 - 02:49 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਾਰਾਣਸੀ-ਲਖਨਊ ਹਾਈਵੇਅ 'ਤੇ ਰਿਫਾਇੰਡ ਤੇਲ ਨਾਲ ਭਰਿਆ ਇੱਕ ਤੇਜ਼ ਰਫ਼ਤਾਰ ਟੈਂਕਰ ਬੇਕਾਬੂ ਹੋ ਕੇ ਪਲਟ ਗਿਆ। ਤੇਲ ਨਾਲ ਭਰੇ ਟੈਂਕਰ ਦੇ ਪਲਟਣ ਦੀ ਸੂਚਨਾ ਮਿਲਦੇ ਹੀ ਨੇੜਲੇ ਪਿੰਡਾਂ ਦੇ ਲੋਕ ਬਾਲਟੀਆਂ ਅਤੇ ਡੱਬੇ ਲੈ ਕੇ ਮੌਕੇ 'ਤੇ ਪਹੁੰਚ ਗਏ ਤੇ ਹਾਈਵੇਅ 'ਤੇ ਮਿੰਟੋ-ਮਿੰਟ ਲੋਕਾਂ ਦਾ ਮੇਲਾ ਲੱਗ ਗਿਆ।
ਪੁਲਸ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਜ਼ਿਲ੍ਹੇ ਦੇ ਕਮਾਰੌਲੀ ਥਾਣਾ ਖੇਤਰ ਵਿੱਚ ਵਾਰਾਣਸੀ ਲਖਨਊ ਰਾਸ਼ਟਰੀ ਰਾਜਮਾਰਗ 'ਤੇ ਕਥੋਰਾ ਨੇੜੇ ਰਿਫਾਇੰਡ ਤੇਲ ਨਾਲ ਭਰਿਆ ਇੱਕ ਟੈਂਕਰ ਬੇਕਾਬੂ ਹੋ ਕੇ ਪਲਟ ਗਿਆ। ਟੈਂਕਰ ਸੁਲਤਾਨਪੁਰ ਤੋਂ ਲਖਨਊ ਜਾ ਰਿਹਾ ਸੀ। ਜਿਵੇਂ ਹੀ ਟੈਂਕਰ ਪਲਟਿਆ, ਪਿੰਡ ਵਾਸੀਆਂ ਵਿੱਚ ਤੇਲ ਲੁੱਟਣ ਦੀ ਹੋੜ ਲੱਗ ਗਈ। ਕੁਝ ਪਲਾਂ 'ਚ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਡੱਬੇ ਅਤੇ ਬਾਲਟੀਆਂ ਲੈ ਕੇ ਮੌਕੇ 'ਤੇ ਪਹੁੰਚ ਗਏ। ਪਿੰਡ ਵਾਸੀਆਂ ਨੇ ਤੇਲ ਭਰ ਕੇ ਆਪਣੇ ਘਰਾਂ ਨੂੰ ਲਿਜਾਣਾ ਸ਼ੁਰੂ ਕਰ ਦਿੱਤਾ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
But on paper, we are bigger than Japan🤡pic.twitter.com/tUEl9j5Lnn
— Tarun Gautam (@TARUNspeakss) June 3, 2025
ਇਹ ਵੀ ਪੜ੍ਹੋ- ਮੁੰਬਈ ਨੂੰ ਹਰਾਉਣ ਮਗਰੋਂ ਪੰਜਾਬ ਦੇ ਇਸ ਖਿਡਾਰੀ 'ਤੇ ਭੜਕੇ 'ਸਰਪੰਚ ਸਾਬ੍ਹ' ! ਵੀਡੀਓ ਹੋ ਰਹੀ ਵਾਇਰਲ
ਹਾਦਸੇ ਵਿੱਚ ਟੈਂਕਰ ਚਾਲਕ ਰਾਮਰਾਜ ਪੁੱਤਰ ਰਾਮ ਮਿਲਨ ਨਿਵਾਸੀ ਬਹਾਦਰਪੁਰ ਹੈਦਰਗੜ੍ਹ ਜ਼ਿਲ੍ਹਾ ਬਾਰਾਬੰਕੀ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਦੇ ਹੀ ਕਮਾਰੌਲੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਜ਼ਖਮੀ ਡਰਾਈਵਰ ਨੂੰ ਇਲਾਜ ਲਈ ਜਗਦੀਸ਼ਪੁਰ ਟਰੌਮਾ ਸੈਂਟਰ ਵਿੱਚ ਦਾਖਲ ਕਰਵਾਇਆ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਮਾਰੌਲੀ ਦੇ ਐੱਸ.ਐੱਚ.ਓ. ਮੁਕੇਸ਼ ਕੁਮਾਰ ਨੇ ਦੱਸਿਆ ਕਿ ਜ਼ਖਮੀ ਡਰਾਈਵਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕੁਝ ਪਿੰਡ ਵਾਸੀਆਂ ਨੇ ਭਾਂਡਿਆਂ ਵਿੱਚ ਤੇਲ ਭਰਨਾ ਸ਼ੁਰੂ ਕਰ ਦਿੱਤਾ, ਜਿਨ੍ਹਾਂ ਨੂੰ ਮੌਕੇ ਤੋਂ ਹਟਾ ਦਿੱਤਾ ਗਿਆ ਹੈ ਤੇ ਆਵਾਜਾਈ ਨੂੰ ਆਮ ਵਾਂਗ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 'ਕੀ ਦੇਸ਼ ਭਗਤ ਹੋਣਾ ਇੰਨਾ ਔਖਾ ਹੈ ?', ਪਾਕਿ ਦੀ ਪੋਲ ਖੋਲ੍ਹਣ ਗਏ ਖੁਰਸ਼ੀਦ ਦਾ ਛਲਕਿਆ ਦਰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e