ਪਾਕਿਸਤਾਨ ਤੋਂ ਆਈਆਂ ਸ਼ਰਨਾਰਥੀ ਔਰਤਾਂ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੂੰ ਬੰਨ੍ਹੀ ਰੱਖੜੀ

Monday, Aug 19, 2024 - 03:35 PM (IST)

ਪਾਕਿਸਤਾਨ ਤੋਂ ਆਈਆਂ ਸ਼ਰਨਾਰਥੀ ਔਰਤਾਂ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੂੰ ਬੰਨ੍ਹੀ ਰੱਖੜੀ

ਨਵੀਂ ਦਿੱਲੀ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਸੋਮਵਾਰ ਨੂੰ ਦਿੱਲੀ ਵਿਚ ਰਹਿ ਰਹੀਆਂ ਪਾਕਿਸਤਾਨੀ ਹਿੰਦੂ ਮਹਿਲਾ ਸ਼ਰਨਾਰਥੀਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਅਤੇ ਕਿਹਾ ਕਿ ਨਾਗਰਿਕਤਾ ਕਾਨੂੰਨ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗਾ। ਕੇਂਦਰ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ 31 ਦਸੰਬਰ, 2014 ਤੋਂ ਪਹਿਲਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਨਾਗਰਿਕਤਾ (ਸੋਧ) ਐਕਟ (CAA) 2019 ਨੂੰ ਲਾਗੂ ਕਰਨ ਦਾ ਐਲਾਨ ਕੀਤਾ ਸੀ।

ਇਨ੍ਹਾਂ ਪ੍ਰਵਾਸੀਆਂ ਵਿਚ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਸ਼ਾਮਲ ਹਨ। ਗੋਇਲ ਨੇ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਨੇ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕੀਤੀ ਹੈ ਜੋ ਤੁਹਾਡਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਚੰਗਾ ਰੱਖੜੀ ਦੇ ਤਿਉਹਾਰਾਂ ਵਿਚੋਂ ਇਕ ਹੈ। ਇਨ੍ਹਾਂ ਸਾਰੀਆਂ ਔਰਤਾਂ ਨੇ ਕੇਂਦਰੀ ਮੰਤਰੀ ਨੂੰ ਰੱਖੜੀ ਬੰਨ੍ਹੀ। ਕੋਲਕਾਤਾ ਦੇ ਆਰ. ਜੀ. ਕਰ ਹਸਪਤਾਲ ਦੇ ਇਕ ਟ੍ਰੇਨੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ 'ਤੇ ਮੰਤਰੀ ਨੇ ਕਿਹਾ ਕਿ ਇਹ "ਬਹੁਤ ਮੰਦਭਾਗਾ ਹੈ... ਮੈਨੂੰ ਯਕੀਨ ਹੈ ਕਿ ਇਸ ਤੋਂ ਦੇਸ਼ ਦੀ ਅੰਤਰ ਆਤਮਾ ਜਾਗੇਗੀ। ਇਹ ਸੱਚਮੁੱਚ ਘਿਨਾਉਣੀ ਹਰਕਤ ਹੈ। ਦੱਸ ਦੇਈਏ ਕਿ ਮਹਿਲਾ ਡਾਕਟਰ ਦੀ ਲਾਸ਼ 9 ਅਗਸਤ ਨੂੰ ਹਸਪਤਾਲ ਦੇ ਸੈਮੀਨਾਰ ਹਾਲ ਦੇ ਅੰਦਰੋਂ ਮਿਲੀ ਸੀ।

ਪੀਯੂਸ਼ ਗੋਇਲ ਨੇ 'ਐਕਸ' 'ਤੇ ਪੋਸਟ ਕੀਤਾ ਕਿ ਅੱਜ ਰੱਖੜੀ ਦੇ ਮੌਕੇ 'ਤੇ ਮੈਨੂੰ ਆਪਣੀਆਂ ਭੈਣਾਂ ਤੋਂ ਰੱਖੜੀ ਬੰਨਵਾਉਣ ਦਾ ਮੌਕਾ ਮਿਲਿਆ। ਮੈਂ ਬਹੁਤ ਖੁਸ਼ ਹਾਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ​​ਇੱਛਾ ਸ਼ਕਤੀ ਦੇ ਕਾਰਨ CAA ਤਹਿਤ ਇਹ ਸਾਰੀਆਂ ਭੈਣਾਂ ਨੂੰ ਭਾਰਤੀ ਨਾਗਰਿਕਤਾ ਮਿਲ ਸਕੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਸਕੂਲੀ ਵਿਦਿਆਰਥਣਾਂ ਤੋਂ ਰੱਖੜੀ ਬੰਨ੍ਹਵਾ ਕੇ ਰੱਖੜੀ ਦਾ ਤਿਉਹਾਰ ਮਨਾਇਆ।


author

Tanu

Content Editor

Related News