ਲਾਪਤਾ ਬੱਚਿਆਂ ਦੇ ਮਾਮਲਿਆਂ ’ਚ ਤੁਰੰਤ FIR ਦਰਜ ਕਰੋ: ਸੁਪਰੀਮ ਕੋਰਟ

Saturday, May 23, 2026 - 04:11 AM (IST)

ਲਾਪਤਾ ਬੱਚਿਆਂ ਦੇ ਮਾਮਲਿਆਂ ’ਚ ਤੁਰੰਤ FIR ਦਰਜ ਕਰੋ: ਸੁਪਰੀਮ ਕੋਰਟ

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਦੇਸ਼ ’ਚ ਹਜ਼ਾਰਾਂ ਬੱਚਿਆਂ ਦੇ ਅਜੇ ਵੀ ਲਾਪਤਾ ਹੋਣ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਸਾਰੇ ਸੂਬਿਆਂ ਅਤੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੁੰਮਸ਼ੁਦਗੀ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਐੱਫ. ਆਈ. ਆਰ. ਦਰਜ ਕੀਤੀ ਜਾਵੇ ਅਤੇ ਮਨੁੱਖੀ ਸਮੱਗਲਿੰਗ ਵਿਰੋਧੀ ਇਕਾਈਆਂ ਨੂੰ 4 ਹਫ਼ਤਿਆਂ ਦੇ ਅੰਦਰ ਪੂਰੀ ਤਰ੍ਹਾਂ ਸਰਗਰਮ ਕੀਤਾ ਜਾਵੇ।

ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਆਰ ਮਹਾਦੇਵਨ ਦੇ ਬੈਂਚ ਨੇ ਕਿਹਾ ਕਿ ਭਾਰਤ ਵਿਚ ਅਜੇ ਵੀ ਕਰੀਬ 47,000 ਬੱਚੇ ਲਾਪਤਾ ਹਨ ਅਤੇ ਇਨ੍ਹਾਂ ’ਚੋਂ ਕਈ ਸੰਗਠਿਤ ਅੰਤਰਰਾਜੀ ਮਨੁੱਖੀ ਸਮੱਗਲਿੰਗ ਗਿਰੋਹਾਂ ਦਾ ਸ਼ਿਕਾਰ ਹੋ ਸਕਦੇ ਹਨ।

ਅਦਾਲਤ ਨੇ ਗ੍ਰਹਿ ਮੰਤਰਾਲਾ ਨੂੰ ਨਿਰਦੇਸ਼ ਦਿੱਤਾ ਕਿ ਦੇਸ਼ ਦੇ ਸਾਰੇ ਪੁਲਸ ਥਾਣਿਆਂ ਨੂੰ ਜੋੜਨ ਵਾਲਾ ਇਕ ਅਖਿਲ ਭਾਰਤੀ ਨੈੱਟਵਰਕ ਤਿਆਰ ਕੀਤਾ ਜਾਵੇ, ਜਿਸ ਵਿਚ ਲਾਪਤਾ ਬੱਚਿਆਂ ਅਤੇ ਔਰਤਾਂ ਨਾਲ ਜੁੜੇ ਮਾਮਲਿਆਂ ਲਈ ਵਿਸ਼ੇਸ਼ ਪੋਰਟਲ ਬਣਾਇਆ ਜਾਵੇ।


author

Inder Prajapati

Content Editor

Related News