ਹਰਿਦੁਆਰ ’ਚ ਅਸਥੀਆਂ ਵਿਸਰਜਨ ਲਈ ਰਜਿਸਟ੍ਰੇਸ਼ਨਰ ਲਾਜ਼ਮੀ
Thursday, May 20, 2021 - 12:18 AM (IST)
ਹਰਿਦੁਆਰ- ਬਾਹਰੀ ਸੂਬਿਆਂ ਤੋਂ ਅਸਥੀਆਂ ਵਿਸਰਜਨ ਲਈ ਹਰਿਦੁਆਰ ਆਉਣ ਵਾਲੇ ਲੋਕਾਂ ਨੂੰ ਸਮਾਰਟ ਸਿਟੀ ਦੇ ਵੈੱਬ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਾਉਣੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣਾ ਹੋਵੇਗਾ। ਬਾਹਰੀ ਸੂਬਿਆਂ ਤੋਂ ਕਈ ਲੋਕ ਬਿਨਾਂ ਰਜਿਸਟ੍ਰੇਸ਼ਨ ਅਤੇ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਿਆਏ ਬਿਨਾਂ ਹਰਿਦੁਆਰ ਆ ਰਹੇ ਹਨ । ਉਨ੍ਹਾਂ ਨੂੰ ਬਾਰਡਰ ’ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਖ਼ਬਰ ਪੜ੍ਹੋ-ਦਿੱਲੀ ਕਮੇਟੀ ਦੇ 21 ਮੈਂਬਰਾਂ ਨੇ ਜਨਰਲ ਹਾਊਸ ਬੁਲਾਉਣ ਦੀ ਕੀਤੀ ਮੰਗ
ਪ੍ਰਸ਼ਾਸਨ ਵੱਲੋਂ ਜਾਰੀ ਐੱਸ. ਓ. ਪੀ. ’ਚ ਸਪੱਸ਼ਟ ਕੀਤਾ ਗਿਆ ਹੈ ਕਿ ਬਾਹਰੀ ਸੂਬਿਆਂ ਤੋਂ ਅਸਥੀਆਂ ਵਿਸਰਜਨ ਲਈ ਵੱਧ ਤੋਂ ਵੱਧ ਚਾਰ ਵਿਅਕਤੀ ਹਰਿਦੁਆਰ ਆ ਸਕਦੇ ਹਨ। ਵਾਹਨ ਸਮਰੱਥਾ ਦੇ 50 ਫ਼ੀਸਦੀ ਯਾਤਰੀ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ 72 ਘੰਟੇ ਦੇ ਅੰਦਰ ਦੀ ਆਰ. ਟੀ. ਪੀ. ਸੀ. ਆਰ. ਨੈਗੇਟਿਵ ਰਿਪੋਰਟ ਵੀ ਲਾਜ਼ਮੀ ਕੀਤੀ ਗਈ ਹੈ।
ਇਹ ਖ਼ਬਰ ਪੜ੍ਹੋ- ਕੋਰੋਨਾ ਵਾਇਰਸ ਕਾਰਨ ਏਸ਼ੀਆ ਕੱਪ ਰੱਦ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।