ਦਿੱਲੀ ’ਚ 1 ਜਨਵਰੀ ਤੋਂ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਦੀ ਰਜਿਸਟ੍ਰੇਸ਼ਨ ਹੋਵੇਗੀ ਰੱਦ

Friday, Dec 17, 2021 - 03:34 AM (IST)

ਨਵੀਂ ਦਿੱਲੀ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਦੇ ਨਿਰਦੇਸ਼ਾਂ ਦੀ ਪਾਲਣਾ ’ਚ ਦਿੱਲੀ ਸਰਕਾਰ 1 ਜਨਵਰੀ 2022 ਨੂੰ 10 ਸਾਲ ਪੂਰੇ ਕਰਨ ਵਾਲੇ ਸਾਰੇ ਡੀਜ਼ਲ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦੇਵੇਗੀ। ਨਾਲ ਹੀ ਸਰਕਾਰ ਅਜਿਹੇ ਵਾਹਨਾਂ ਲਈ ਇਤਰਾਜਹੀਣਤਾ ਸਰਟੀਫਿਕੇਟ (ਐੱਨ. ਓ. ਸੀ.) ਜਾਰੀ ਕਰੇਗੀ ਤਾਕਿ ਉਨ੍ਹਾਂ ਨੂੰ ਹੋਰ ਥਾਵਾਂ ’ਤੇ ਫਿਰ ਤੋਂ ਰਜਿਸਟਰਡ ਕੀਤਾ ਜਾ ਸਕੇ।

ਇਹ ਵੀ ਪੜ੍ਹੋ - 26 ਔਰਤਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਠੱਗੇ 2.5 ਕਰੋੜ, ਮੁਲਜ਼ਮ ਗ੍ਰਿਫਤਾਰ

ਦਿੱਲੀ ਟ੍ਰਾਂਸਪੋਰਟ ਵਿਭਾਗ ਵੱਲੋਂ ਇਸ ਹਫ਼ਤੇ ਦੇ ਸ਼ੁਰੂ ’ਚ ਜਾਰੀ ਇਕ ਹੁਕਮ ਅਨੁਸਾਰ ਅਜਿਹੇ ਡੀਜ਼ਲ ਵਾਹਨਾਂ ਲਈ ਕੋਈ ਐੱਨ. ਓ. ਸੀ. ਜਾਰੀ ਨਹੀਂ ਕੀਤੀ ਜਾਵੇਗੀ, ਜਿਨ੍ਹਾਂ ਨੇ ਰਜਿਸਟ੍ਰੇਸ਼ਨ ਦੇ 15 ਸਾਲ ਜਾਂ ਉਸ ਤੋਂ ਜ਼ਿਆਦਾ ਸਮਾਂ ਪੂਰਾ ਕਰ ਲਿਆ ਹੈ। ਐੱਨ. ਜੀ. ਟੀ. ਨੇ ਜੁਲਾਈ 2016 ’ਚ ਦਿੱਲੀ-ਐੱਨ. ਸੀ. ਆਰ. ’ਚ 10 ਸਾਲ ਤੋਂ ਜ਼ਿਆਦਾ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਜ਼ਿਆਦਾ ਪੁਰਾਣੇ ਪੈਟਰੋਲ ਵਾਹਨਾਂ ਦ ਰਜਿਸਟ੍ਰੇਸ਼ਨ ਅਤੇ ਚੱਲਣ ’ਤੇ ਪਾਬੰਦੀ ਨਾਲ ਸਬੰਧਤ ਨਿਰਦੇਸ਼ ਜਾਰੀ ਕੀਤੇ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News