15 ਅਪ੍ਰੈਲ ਤੋਂ ਬਾਅਦ ਹੀ ਸ਼ੁਰੂ ਹੋਵੇਗੀ ਸ਼੍ਰੀ ਅਮਰਨਾਥ ਯਾਤਰਾ ਦੀ ਰਜਿਸਟ੍ਰੇਸ਼ਨ

04/02/2020 2:00:55 AM

ਜੰਮੂ (ਕਮਲ) - ਦੇਸ਼ ’ਚ ਫੈਲੇ ਕੋਰੋਨਾ ਵਾਇਰਸ ਦਾ ਅਸਰ ਸ਼੍ਰੀ ਅਮਰਨਾਥ ਜੀ ਦੀ ਸਾਲਾਨਾ ਯਾਤਰਾ ’ਤੇ ਪੈਂਦਾ ਦਿਖਾਈ ਦੇ ਰਿਹਾ ਹੈ। ਇਸ ਸਾਲ 23 ਜੂਨ ਤੋਂ ਸ਼ੁਰੂ ਹੋਣ ਵਾਲੀ ਇਸ ਯਾਤਰਾ ਦੀ ਐਡਵਾਂਸ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 2 ਅਪ੍ਰੈਲ ਤੋਂ ਸ਼ੁਰੂ ਹੋਣੀ ਸੀ ਪਰ ਹੁਣ ਦੇਸ਼ ’ਚ ਲਾਕਡਾਊਨ ਕਾਰਨ ਇਸ ਨੂੰ ਫਿਲਹਾਲ 15 ਅਪ੍ਰੈਲ ਤੱਕ ਟਾਲ ਦਿੱਤਾ ਗਿਆ ਹੈ। ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ ਨੇ ਯਾਤਰਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਟਾਲਦੇ ਹੋਏ ਕਿਹਾ ਕਿ ਨਵੀਂ ਮਿਤੀ ਲਾਕਡਾਊਨ ਖੁੱਲ੍ਹਣ ਤੋਂ ਬਾਅਦ ਐਲਾਨੀ ਜਾਵੇਗੀ। ਸ਼੍ਰਾਈਨ ਬੋਰਡ ਨੇ ਆਪਣੀ ਵੈੱਬਸਾਈਟ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।


Gurdeep Singh

Content Editor

Related News