15 ਤੋਂ 18 ਸਾਲ ਦੇ ਬੱਚਿਆਂ ਲਈ ਕੋਵਿਨ ਐਪ ’ਤੇ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ, 3 ਜਨਵਰੀ ਤੋਂ ਲਾਈ ਜਾਵੇਗੀ ਵੈਕਸੀਨ
Saturday, Jan 01, 2022 - 11:57 AM (IST)
ਨਵੀਂ ਦਿੱਲੀ (ਭਾਸ਼ਾ)— ਕੋਰੋਨਾ ਵਾਇਰਸ ਨੂੰ ਹਰਾਉਣ ਲਈ ਮੋਦੀ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਅੱਜ ਤੋਂ ਯਾਨੀ ਕਿ ਨਵੇਂ ਸਾਲ ਤੋਂ 15 ਤੋਂ 18 ਸਾਲ ਦੇ ਬੱਚਿਆਂ ਲਈ ਕੋਵਿਨ ’ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸਰਕਾਰ ਮੁਤਾਬਕ ਟੀਕਾਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਕੋਵਿਨ ਪੋਰਟਲ ’ਤੇ ਸ਼ੁਰੂ ਹੋ ਗਈ ਹੈ। ਬੱਚਿਆਂ ਨੂੰ 3 ਜਨਵਰੀ ਤੋਂ ਕੋਵਿਡ-19 ਖ਼ਿਲਾਫ਼ ਖ਼ੁਰਾਕ ਮਿਲਣੀ ਸ਼ੁਰੂ ਹੋ ਜਾਵੇਗੀ। ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ ਕਿ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਵਿਡ-19 ਰੋਕੂ ਟੀਕਾਕਰਨ ਲਈ ਕੋਵਿਨ ਪੋਰਟਲ ’ਤੇ ਰਜਿਸਟ੍ਰੇਸ਼ਨ ਸ਼ਨੀਵਾਰ ਯਾਨੀ ਕਿ 1 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਮਾਂਡਵੀਆ ਨੇ ਟਵਿੱਟਰ ਜ਼ਰੀਏ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਟੀਕਾਕਰਨ ਲਈ ਆਪਣੇ ਪਰਿਵਾਰਾਂ ਦੇ ਯੋਗ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਉਣ।
ਇਹ ਵੀ ਪੜ੍ਹੋ: ਦੇਸ਼ ’ਚ ਓਮੀਕਰੋਨ ਦਾ ਅੰਕੜਾ 1430 ਤੋਂ ਪਾਰ, ਬੀਤੇ 24 ਘੰਟਿਆਂ ’ਚ ਕੋਰੋਨਾ ਨਾਲ 406 ਮੌਤਾਂ
ਮਾਂਡਵੀਆ ਨੇ ਟਵੀਟ ਕੀਤਾ, ‘‘ਬੱਚੇ ਸੁਰੱਖਿਅਤ ਤਾਂ ਦੇਸ਼ ਦਾ ਭਵਿੱਖ ਸੁਰੱਖਿਅਤ। ਨਵੇਂ ਸਾਲ ਦੇ ਮੌਕੇ ਅੱਜ ਸ਼ਨੀਵਾਰ ਤੋਂ 15 ਸਾਲ ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਕੋਵਿਡ-19 ਰੋਕੂ ਟੀਕਾਕਰਨ ਲਈ ਕੋਵਿਨ ਪੋਰਟਲ ’ਤੇ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਮੇਰੀ ਪਰਿਵਾਰਾਂ ਨੂੰ ਬੇਨਤੀ ਹੈ ਕਿ ਯੋਗ ਬੱਚਿਆਂ ਦੇ ਟੀਕਾਕਰਨ ਲਈ ਉਨ੍ਹਾਂ ਦਾ ਰਜਿਸਟ੍ਰੇਸ਼ਨ ਕਰਵਾਓ। ਜ਼ਿਕਰਯੋਗ ਹੈ ਕਿ 15 ਤੋਂ 18 ਸਾਲ ਦੇ ਬੱਚਿਆਂ ਲਈ ਟੀਕਾਕਰਨ 3 ਜਨਵਰੀ ਤੋਂ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ: ਭਾਰਤ 'ਚ ਕੋਵਿਡ-19 ਟੀਕਿਆਂ ਦੀ ਹੁਣ ਤੱਕ 145 ਕਰੋੜ ਤੋਂ ਜ਼ਿਆਦਾ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ : ਸਰਕਾਰ
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਦਸੰਬਰ ਨੂੰ ਆਪਣੇ ਭਾਸ਼ਣ ’ਚ ਐਲਾਨ ਕੀਤਾ ਸੀ ਕਿ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ 3 ਜਨਵਰੀ 2022 ਤੋਂ ਕੋਵਿਡ-19 ਖ਼ਿਲਾਫ਼ ਇਕ ਟੀਕਾ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਐਲਾਨ ਮਗਰੋਂ ਸੂਬਿਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਬਿਹਾਰ ਦੇ ਹਰੇਕ ਡਵੀਜ਼ਨ ਦੇ ਇਕ ਸਕੂਲ-ਕਾਲਜ ’ਚ 15 ਤੋਂ 18 ਸਾਲ ਦੇ ਬੱਚਿਆਂ ਲਈ 3 ਜਨਵਰੀ ਨੂੰ ਟੀਕਾਕਰਨ ਮੁਹਿੰਮ ਚਲੇਗੀ।
ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ’ਚ ਮਚੀ ਭੱਜ-ਦੌੜ; 12 ਦੀ ਮੌਤ, ਇਨ੍ਹਾਂ ਨੰਬਰਾਂ ’ਤੇ ਕਾਲ ਕਰ ਕੇ ਲਓ ਆਪਣਿਆਂ ਦੀ ਜਾਣਕਾਰੀ