ਦੱਖਣੀ ਦਿੱਲੀ ''ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ ਦਾ ਦਿੱਤਾ ਭਰੋਸਾ

Sunday, Sep 06, 2026 - 05:57 PM (IST)

ਦੱਖਣੀ ਦਿੱਲੀ ''ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ ਦਾ ਦਿੱਤਾ ਭਰੋਸਾ

ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਦੀ ਸਤਿਆ ਨਿਕੇਤਨ ਇਲਾਕੇ 'ਚ ਇਮਾਰਤ ਢਹਿਣ ਨਾਲ ਪ੍ਰਭਾਵਿਤ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਵੱਖ-ਵੱਖ ਏਜੰਸੀਆਂ ਬਚਾਅ ਕੰਮ ਕਰ ਰਹੀਆਂ ਹਨ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਅਨੁਸਾਰ, ਹਾਦਸੇ ਵਾਲੀ ਜਗ੍ਹਾ 'ਤੇ 8 ਗੱਡੀਆਂ ਅਤੇ ਪੁਲਸ ਟੀਮਾਂ ਭੇਜੀਆਂ ਗਈਆਂ ਹਨ ਅਤੇ ਬਚਾਅ ਕੰਮ ਜਾਰੀ ਹੈ। 

ਰੇਖਾ ਗੁਪਤਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਆਰਕੇ ਪੁਰਮ ਦੇ ਸਤਿਆ ਨਿਕੇਤਨ 'ਚ ਇਮਾਰਤ ਡਿੱਗਣ ਦੀ ਘਟਨਾ ਤੋਂ ਬਹੁਤ ਚਿਤੰਤ ਹਾਂ।'' ਉਨ੍ਹਾਂ ਦੱਸਿਆ ਕਿ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ), ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੋਰਸ (ਐੱਨਡੀਆਰਐੱਫ), ਦਿੱਲੀ ਫਾਇਰ ਸਰਵਿਸ, ਦਿੱਲੀ ਨਗਰ ਨਿਗਮ (ਐੱਮਸੀਡੀ), ਕੇਂਦਰੀਕ੍ਰਿਤ ਦੁਰਘਟਨਾ ਅਤੇ ਟਰਾਮਾ ਸੇਵਾ (ਕੈਟਸ) ਅਤੇ ਨਾਗਰਿਕ ਸੁਰੱਖਿਆ ਟੀਮ ਬਚਾਅ ਕੰਮ 'ਚ ਲੱਗੀਆਂ ਹਨ। 

PunjabKesari

ਰੇਖਾ ਗੁਪਤਾ ਨੇ ਕਿਹਾ ਕਿ ਸਾਵਧਾਨੀ ਵਜੋਂ, ਨੇੜਲੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਸੇ ਲੋਕਾਂ ਨੂੰ ਸੁਰੱਖਿਅਤ ਕੱਢਣ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਾਰੀਆਂ ਸਬੰਧਤ ਏਜੰਸੀਆਂ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ। ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਬਚਾਅ ਅਤੇ ਰਾਹਤ ਕਾਰਜ ਚੱਲ ਰਹੇ ਹਨ, ਅਤੇ ਟੀਮਾਂ ਘਟਨਾ ਸਥਾਨ 'ਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ, "ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਸਬੰਧਤ ਟੀਮਾਂ ਨੂੰ ਘਟਨਾ ਸਥਾਨ 'ਤੇ ਮੌਜੂਦ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਸਾਡੀ ਸਭ ਤੋਂ ਵੱਡੀ ਤਰਜੀਹ ਹੈ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News