ਰੇਖਾ ਗੁਪਤਾ ਨੇ ਸੁਣਿਆ PM ਮੋਦੀ ਦੀ ''ਮਨ ਕੀ ਬਾਤ'' ਪ੍ਰੋਗਰਾਮ
Sunday, Feb 23, 2025 - 01:24 PM (IST)

ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਭਾਜਪਾ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਦਿੱਲੀ ਭਾਜਪਾ ਦੇ ਸੂਬਾ ਪ੍ਰਧਾਨ ਵੀਰੇਂਦਰ ਸਚਦੇਵਾ ਨਾਲ ਮਿਲ ਕੇ ਨਰਾਇਣ ਵਿਹਾਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ "ਮਨ ਕੀ ਬਾਤ" ਮਹੀਨਾਵਾਰ ਪ੍ਰੋਗਰਾਮ ਸੁਣਿਆ। ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਆਲ ਇੰਡੀਆ ਰੇਡੀਓ 'ਤੇ ਪ੍ਰਸਾਰਿਤ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ਦਾ ਇਹ 119ਵਾਂ ਐਪੀਸੋਡ ਹੈ। ਇਸ ਦੌਰਾਨ ਸ੍ਰੀਮਤੀ ਗੁਪਤਾ, ਸ੍ਰੀ ਨੱਡਾ ਅਤੇ ਸ੍ਰੀ ਸਚਦੇਵਾ ਦੇ ਨਾਲ ਨਵੀਂ ਦਿੱਲੀ ਦੇ ਸੰਸਦ ਮੈਂਬਰ ਬੰਸੁਰੀ ਸਵਰਾਜ, ਵਿਧਾਇਕ ਉਮੰਗ ਬਜਾਯ, ਕਰੋਲ ਬਾਗ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਨੀਲ ਕੱਕੜ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।