ਰੇਖਾ ਗੁਪਤਾ ਨੇ ਨਿਰੀਖਣ ਦੌਰਾਨ ਅਧਿਕਾਰੀਆਂ ਨੂੰ ਲਗਾਈ ਫਟਕਾਰ
Monday, Apr 20, 2026 - 03:57 PM (IST)
ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਉੱਤਰ ਦਿੱਲ਼ਈ ਧਏ ਆਜ਼ਾਦਪੁਰ ਮੰਡੀ ਕੋਲ ਕੀਤੇ ਜਾ ਰਹੇ ਵਿਕਾਸ ਕੰਮਾਂ ਦਾ ਸੋਮਵਾਰ ਨੂੰ ਨਿਰੀਖਣ ਕੀਤਾ ਅਤੇ ਨਾਲਿਆਂ ਦੇ ਖੁੱਲ੍ਹੇ ਹੋਣ ਅਤੇ ਸਵੱਛਤਾ ਦੀ ਕਮੀ ਪਾਏ ਜਾਣ 'ਤੇ ਅਧਿਕਾਰੀਆਂ ਨੂੰ ਫਟਕਾਰ ਲਗਾਈ। ਗੁਪਤਾ ਨੇ ਇੱਥੇ ਦਿੱਲੀ ਮੈਟਰੋ, ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਅਤੇ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਅਧਿਕਾਰੀਆਂ ਨਾਲ ਮਿਲ ਕੇ ਇਲਾਕੇ 'ਚ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ 'ਐਕਸ' 'ਤੇ ਕਿਹਾ,''ਦਿੱਲੀ ਵਾਸੀਆਂ ਲਈ ਅਸੀਂ ਬਿਹਤਰ ਬੁਨਿਆਦੀ ਢਾਂਚੇ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਸਹੂਲਤਾਂ ਵਿਕਸਿਤ ਕਰ ਰਹੇ ਹਾਂ। ਸਾਲਾਂ ਤੋਂ ਅਣਗੌਲੇ ਖੇਤਰਾਂ 'ਚ ਵੀ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਸਮੇਂ 'ਤੇ ਪੂਰਾ ਕਰ ਕੇ ਜਨਤਾ ਨੂੰ ਸਮਰਪਿਤ ਕਰਨ ਲਈ ਸਾਡੀ ਸਰਕਾਰ 24 ਘੰਟੇ 'ਮਿਸ਼ਨ ਮੋਡ' 'ਚ ਕੰਮ ਕਰ ਰਹੀ ਹੈ।''

ਉਨ੍ਹਾਂ ਕਿਹਾ ਕਿ ਸਾਰੇ ਸੰਬੰਧਤ ਵਿਭਾਗਾਂ ਨੂੰ ਸਥਾਨਕ ਨਾਗਰਿਕਾਂ ਦੀ ਆਵਾਜਾਈ ਅਤੇ ਸਹੂਲਤਾਂ ਨੂੰ ਸਰਵਉੱਚ ਪਹਿਲ ਦਿੰਦੇ ਹੋਏ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗੁਪਤਾ ਅਨੁਸਾਰ, ਨਾਲ ਹੀ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸਾਰੇ ਕੰਮ ਪੂਰੀ ਪਾਰਦਰਸ਼ਤਾ ਨਾਲ, ਤੈਅ ਸਮੇਂ-ਹੱਦ ਦੇ ਅੰਦਰ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਪੂਰੇ ਕੀਤੇ ਜਾਣ ਤਾਂ ਕਿ ਜਨਤਾ ਨੂੰ ਸਮੇਂ 'ਤੇ ਸਾਰੀਆਂ ਜ਼ਰੂਰੀ ਸਹੂਲਤਾਂ ਮਿਲ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਨੇੜੇ-ਤੇੜੇ ਦੇ ਖੇਤਰਾਂ ਦਾ ਦੌਰਾ ਕਰ ਕੇ ਸਾਫ਼-ਸਫ਼ਾਈ, ਕੂੜਾ ਚੁੱਕਣ ਅਤੇ ਬਿਹਤਰ ਪ੍ਰਬੰਧਨ ਨੂੰ ਲੈ ਕੇ ਵੀ ਸੰਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
