CM ਰੇਖਾ ਗੁਪਤਾ ਦੇ ਦਫ਼ਤਰ ਤੋਂ ਅੰਬੇਡਕਰ-ਭਗਤ ਸਿੰਘ ਦੀ ਤਸਵੀਰ ਹਟਾਉਣ ''ਤੇ ਭੜਕੀ ''ਆਪ''
Monday, Feb 24, 2025 - 03:42 PM (IST)

ਨਵੀਂ ਦਿੱਲੀ- ਦਿੱਲੀ 'ਚ ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ 'ਚ ਮੁੱਖ ਮੰਤਰੀ ਰੇਖਾ ਗੁਪਤਾ ਦੇ ਦਫ਼ਤਰ ਤੋਂ ਸੰਵਿਧਾਨ ਨਿਰਮਾਤਾ ਭੀਮਰਾਵ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾ ਦਿੱਤੀ ਗਈ ਹੈ। ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਇਹ ਭਾਜਪਾ ਦੀ ਦਲਿਤ ਵਿਰੋਧੀ ਰਾਜਨੀਤੀ ਨੂੰ ਦਰਸਾਉਂਦਾ ਹੈ। ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ,''ਦਿੱਲੀ ਸਰਕਾਰ 'ਚ ਕੇਜਰੀਵਾਲ ਦੇ ਬਤੌਰ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਦੇ ਕਾਰਜਕਾਲ ਦੌਰਾਨ ਹਰ ਸਰਕਾਰੀ ਦਫ਼ਤਰ 'ਚ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਦੀ ਸੀ ਪਰ ਅੱਜ ਜਦੋਂ ਅਸੀਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲਣ ਵਿਧਾਨ ਸਭਾ 'ਚ ਸਥਿਤ ਉਨ੍ਹਾਂ ਦੇ ਦਫ਼ਤਰ 'ਚ ਗਏ ਤਾਂ ਦੇਖਿਆ ਕਿ ਦੋਵਾਂ ਦੀ ਫੋਟੋ ਸੀ.ਐੱਮ. ਦਫ਼ਤਰ ਤੋਂ ਹਟਾ ਦਿੱਤੀ ਹੈ।'' 'ਆਪ' ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦੇ ਦਫ਼ਤਰ 'ਚ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਮਹਾਤਮਾ ਗਾਂਧੀ ਦੀ ਤਸਵੀਰ ਲੱਗੀ ਹੈ।
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਫੋਟੋ ਹਟਾਉਣ ਨੂੰ ਲੈ ਕੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ,''ਦਿੱਲੀ ਦੀ ਨਵੀਂ ਭਾਜਪਾ ਸਰਕਾਰ ਨੇ ਬਾਬਾ ਸਾਹਿਬ ਦੀ ਫੋਟੋ ਹਟਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਫੋਟੋ ਲਗਾ ਦਿੱਤੀ। ਇਹ ਸਹੀ ਨਹੀਂ ਹੈ।'' ਦਿੱਲੀ ਵਿਧਾਨ ਸਭਾ 'ਚ ਵੀ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਹੰਗਾਮਾ ਹੋਇਆ। ਆਤਿਸ਼ੀ ਨੇ ਨਵੇਂ ਸਪੀਕਰ ਵਿਜੇਂਦਰ ਗੁਪਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਤਸਵੀਰਾਂ ਨੂੰ ਹਟਾਉਣਾ ਅਪਮਾਨਜਨਕ ਹੈ। ਇਸ ਨੂੰ ਲੈ ਕੇ 'ਆਪ' ਵਿਧਾਇਕ ਵੀ ਹੰਗਾਮਾ ਕਰਦੇ ਦਿੱਸੇ। ਇਸ 'ਤੇ ਸਪੀਕਰ ਵਿਜੇਂਦਰ ਗੁਪਤਾ ਨੇ ਕਿਹਾ ਕਿ ਸ਼ਿਸ਼ਟਾਚਾਰ ਸੰਬੋਧਨ ਸੀ। ਰਾਜਨੀਤਕ ਮੰਚ ਨਹੀਂ ਬਣਾਉਣਾ ਚਾਹੀਦਾ ਸੀ। ਮੈਂ ਸਖ਼ਤ ਸ਼ਬਦਾਂ 'ਚ ਆਤਿਸ਼ੀ ਦੇ ਰਵੱਈਏ ਦੀ ਨਿੰਦਾ ਕਰਦਾ ਹਾਂ।
ਇਹ ਵੀ ਪੜ੍ਹੋ : Birth Certificate ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8