ਭਾਰਤ-ਪਾਕਿ ਦੇ ਬਿਹਤਰ ਸਬੰਧਾਂ ਨੂੰ ਲੈ ਕੇ ਇਮਰਾਨ ਖ਼ਾਨ ਨੇ PM ਮੋਦੀ ਅੱਗੇ ਰੱਖੀ 'ਬੇਤੁਕਾ' ਸ਼ਰਤ

02/08/2023 2:58:27 PM

ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ਨੂੰ ਉਦੋਂ ਹੀ ਅੱਗੇ ਵਧਾਇਆ ਜਾ ਸਕਦਾ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨਗੇ। ਭਾਰਤੀ ਸੰਸਦ ਨੇ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਨੂੰ 2019 ਵਿੱਚ ਰੱਦ ਕਰ ਦਿੱਤਾ ਸੀ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ- ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ ਸੀ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ, ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ 20 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

ਲਾਹੌਰ ਦੇ ਜ਼ਮਾਨ ਪਾਰਕ ਸਥਿਤ ਆਪਣੇ ਘਰ ਵਿਚ ਵਿਦੇਸ਼ੀ ਮੀਡੀਆ ਨਾਲ ਗੱਲ ਕਰਦੇ ਹੋਏ ਖਾਨ ਨੇ ਮੰਗਲਵਾਰ ਸ਼ਾਮ ਨੂੰ ਕਿਹਾ, ''ਭਾਰਤ ਨੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰ ਦਿੱਤਾ ਹੈ। ਹੁਣ ਭਾਰਤ ਨਾਲ ਗੱਲਬਾਤ ਤਾਂ ਹੀ ਹੋ ਸਕਦੀ ਹੈ ਜੇਕਰ ਮੋਦੀ (ਅਗਵਾਈ ਵਾਲਾ) ਪ੍ਰਸ਼ਾਸਨ ਇਸਨੂੰ (ਵਿਸ਼ੇਸ਼ ਦਰਜਾ) ਬਹਾਲ ਕਰਦਾ ਹੈ।" ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਨੇਤਾ ਨੇ ਕਾਨੂੰਨ ਦੇ ਸ਼ਾਸਨ ਸਬੰਧੀ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ, ਜੇਕਰ ਕਾਨੂੰਨ ਦਾ ਸ਼ਾਸਨ ਨਾ ਹੋਵੇ ਤਾਂ ਪਾਕਿਸਤਾਨ ਦਾ ਕੋਈ ਭਵਿੱਖ ਨਹੀਂ ਹੋਵੇਗਾ। ਉਦਾਹਰਨ ਲਈ ਭਾਰਤ ਨੂੰ ਲੈ ਲਓ। ਉਸ ਨੇ ਕਾਨੂੰਨ ਦੇ ਸ਼ਾਸਨ ਕਾਰਨ ਪ੍ਰਗਤੀ ਕੀਤੀ ਹੈ।"

ਇਹ ਵੀ ਪੜ੍ਹੋ: ਤੁਰਕੀ-ਸੀਰੀਆ ਭੂਚਾਲ: ਮ੍ਰਿਤਕਾਂ ਦੀ ਗਿਣਤੀ ਹੋਈ 8,000 ਤੋਂ ਪਾਰ, 3 ਮਹੀਨਿਆਂ ਲਈ ਐਮਰਜੈਂਸੀ ਦਾ ਐਲਾਨ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


 

cherry

This news is Content Editor cherry