ਜਦੋਂ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ : ਸੁਪਰੀਮ ਕੋਰਟ

Tuesday, Apr 28, 2026 - 07:43 AM (IST)

ਜਦੋਂ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ : ਸੁਪਰੀਮ ਕੋਰਟ

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਵਿਆਹ ਦਾ ਝੂਠਾ ਵਾਅਦਾ ਕਰ ਕੇ ਕਥਿਤ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ’ਚ ਆਪਣੇ ਸਾਬਕਾ ‘ਲਿਵ-ਇਨ’ ਸਾਥੀ ਖ਼ਿਲਾਫ਼ ਦਰਜ ਐੱਫ. ਆਈ. ਆਰ. ਰੱਦ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਇਕ ਔਰਤ ਤੋਂ ਸੋਮਵਾਰ ਨੂੰ ਸਵਾਲ ਕੀਤਾ ਕਿ ਜਦੋਂ ਸਬੰਧ ਸਹਿਮਤੀ ਨਾਲ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ। ਔਰਤ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਹੁਕਮ ਨੂੰ ਚੋਟੀ ਦੀ ਅਦਾਲਤ ’ਚ ਚੁਣੌਤੀ ਦਿੱਤੀ ਸੀ। ਇਸ ਦੌਰਾਨ ਜਸਟਿਸ ਬੀ. ਵੀ. ਨਾਗਰਤਨਾ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਕਿਹਾ ਕਿ ਔਰਤ ਉਸ ਵਿਅਕਤੀ ਦੇ ਨਾਲ ਰਹਿੰਦੀ ਸੀ ਅਤੇ ਉਸ ਤੋਂ ਉਸ ਦਾ ਇਕ ਬੱਚਾ ਵੀ ਹੈ। 

ਇਹ ਵੀ ਪੜ੍ਹੋ - ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ

ਇਸ ਮਾਮਲੇ ਦੇ ਸਬੰਧ ਵਿਚ ਜਸਟਿਸ ਨਾਗਰਤਨਾ ਨੇ ਕਿਹਾ, ‘‘ਜਦੋਂ ਆਪਸੀ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ? ਉਹ ਇਕੱਠੇ ਰਹਿ ਰਹੇ ਸਨ ਅਤੇ ਉਸ ਦਾ (ਔਰਤ ਦਾ) ਉਸ ਤੋਂ ਇਕ ਬੱਚਾ ਵੀ ਹੈ। ਦੋਵਾਂ ਦਾ ਵਿਆਹ ਨਹੀਂ ਹੋਇਆ ਅਤੇ ਹੁਣ, ਉਹ ਕਹਿ ਰਹੀ ਹੈ ਕਿ ਜਿਨਸੀ ਸ਼ੋਸ਼ਣ ਕੀਤਾ ਗਿਆ। 15 ਸਾਲ ਤੱਕ ਉਹ ਨਾਲ ਰਹੇ।’’ ਦੂਜੇ ਪਾਸੇ ਔਰਤ ਦੇ ਵਕੀਲ ਨੇ ਅਦਾਲਤ ’ਚ ਦਲੀਲ ਦਿੱਤੀ ਕਿ ਪਟੀਸ਼ਨਕਰਤਾ ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਕਰੀਬੀ ਰਿਸ਼ਤੇਦਾਰ ਨੇ ਉਸ ਨੂੰ ਮੁਲਜ਼ਮ ਨਾਲ ਮਿਲਾਇਆ ਸੀ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਮੁਲਜ਼ਮ ਨੇ ਉਸ ਨਾਲ ਵਿਆਹ ਦਾ ਵਾਅਦਾ ਕੀਤਾ ਸੀ ਅਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ।

ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News