ਰਿਸ਼ਤਾ ਟੁੱਟਣ ਮਗਰੋਂ ਹੈਵਾਨ ਬਣਿਆ ਨੌਜਵਾਨ ! ਗੁੱਸੇ 'ਚ ਕੁੜੀ ਤੇ ਛੋਟੀ ਭੈਣ ਨੂੰ ਮਾਰ'ਤੀਆਂ ਗੋਲ਼ੀਆਂ

Wednesday, Jun 17, 2026 - 03:37 PM (IST)

ਰਿਸ਼ਤਾ ਟੁੱਟਣ ਮਗਰੋਂ ਹੈਵਾਨ ਬਣਿਆ ਨੌਜਵਾਨ ! ਗੁੱਸੇ 'ਚ ਕੁੜੀ ਤੇ ਛੋਟੀ ਭੈਣ ਨੂੰ ਮਾਰ'ਤੀਆਂ ਗੋਲ਼ੀਆਂ

ਲਖਨਊ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿਚ ਇਕ ਨੌਜਵਾਨ ਨੇ ਰਿਸ਼ਤਾ ਟੁੱਟਣ ਤੋਂ ਨਾਰਾਜ਼ ਹੋ ਕੇ ਗੁੱਸੇ ਵਿਚ 20 ਸਾਲਾ ਕੁੜੀ ਅਤੇ ਉਸ ਦੀ ਛੋਟੀ ਭੈਣ 'ਤੇ ਫਾਇਰਿੰਗ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਗੋਲੀਆਂ ਲੱਗਣ ਕਾਰਨ ਦੋਵਾਂ ਭੈਣਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੜ੍ਹੋ ਇਹ ਵੀ - RSS ਦੇ ਦਫ਼ਤਰ 'ਤੇ ਸੁੱਟ'ਤਾ 'ਬੰਬ' ! CCTV 'ਚ ਕੈਦ ਹੋਈ ਘਟਨਾ, ਰਾਂਚੀ 'ਚ ਮਚੀ ਦਹਿਸ਼ਤ

ਪੁਲਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਸ਼ਾਮ ਖੋਡਾ ਪੁਲਸ ਸਟੇਸ਼ਨ ਖੇਤਰ ਵਿੱਚ ਵਾਪਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਤੁਰੰਤ ਬਾਅਦ ਦੋਸ਼ੀ, ਜਿਸਦੀ ਪਛਾਣ ਜਾਨੀ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਡਿਪਟੀ ਕਮਿਸ਼ਨਰ ਆਫ਼ ਪੁਲਸ (ਸ਼ਹਿਰ) ਧਵਲ ਜੈਸਵਾਲ ਨੇ ਦੱਸਿਆ ਕਿ ਪੁਲਸ ਨੂੰ ਸ਼ਾਮ 4:30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਆਦਰਸ਼ ਨਗਰ ਵਿੱਚ ਰਹਿਣ ਵਾਲੀ ਇੱਕ ਮੁਟਿਆਰ ਨੂੰ ਪ੍ਰੇਮਚੰਦ ਦੇ ਪੁੱਤਰ ਜਾਨੀ ਨੇ ਗੋਲੀ ਮਾਰ ਦਿੱਤੀ ਹੈ। ਪੁਲਸ ਅਨੁਸਾਰ, ਨੌਜਵਾਨ ਨੇ ਜਦੋਂ ਕੁੜੀ ਨੂੰ ਗੋਲੀ ਮਾਰੀ ਤਾਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਉਸ ਦੀ ਭੈਣ ਵੀ ਜ਼ਖਮੀ ਹੋ ਗਈ। 

ਪੜ੍ਹੋ ਇਹ ਵੀ - ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ UP ਦੇ ਸਕੂਲ

ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਦੇ ਮੌਕੇ 'ਤੇ ਪਹੁੰਚਣ ਤੋਂ ਬਾਅਦ ਦੋਵੇਂ ਕੁੜੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਦੀ ਪਛਾਣ ਖੁਸ਼ੀ (20) ਅਤੇ ਉਸਦੀ ਭੈਣ ਨਿਧੀ (18) ਵਜੋਂ ਹੋਈ ਹੈ। ਉਨ੍ਹਾਂ ਦੀ ਹਾਲਤ ਇਸ ਵੇਲੇ ਸਥਿਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਅਤੇ ਖੁਸ਼ੀ ਇੱਕ ਦੂਜੇ ਨੂੰ ਜਾਣਦੇ ਸਨ। ਉਨ੍ਹਾਂ ਦਾ ਵਿਆਹ ਲਗਭਗ ਇੱਕ ਸਾਲ ਪਹਿਲਾਂ ਤੈਅ ਹੋਇਆ ਸੀ। ਹਾਲਾਂਕਿ ਕੁਝ ਮਹੀਨੇ ਪਹਿਲਾਂ ਉਨ੍ਹਾਂ ਦਾ ਰਿਸ਼ਤਾ ਟੁੱਟ ਗਿਆ, ਜਿਸ ਕਾਰਨ ਨੌਜਵਾਨ ਨਾਰਾਜ਼ ਸੀ। ਪੁਲਸ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਦੇ ਸਮੇਂ ਨੌਜਵਾਨ ਪਿਸਤੌਲ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਿਆ, ਜਿਸ ਨੂੰ ਦੇਖਦੇ ਸਾਰ ਦੋਵਾਂ ਭੈਣਾਂ ਨੇ ਆਪਣੇ ਆਪ ਨੂੰ ਇਕ ਕਮਰੇ ਵਿਚ ਬੰਦ ਕਰ ਲਿਆ।

ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਫਿਰ ਘਰ ਦੀ ਇਕ ਖਿੜਕੀ ਦਾ ਸ਼ੀਸ਼ਾ ਤੋੜਦੇ ਹੋਏ ਪ੍ਰਵੇਸ਼ ਦੁਆਰ ਕੋਲ ਰੱਖ ਫਰਿੱਜ ਨੂੰ ਇਕ ਪਾਸੇ ਕੀਤਾ ਅਤੇ ਕਮਰੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਸਮੇਂ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਸਹਾਇਕ ਪੁਲਸ ਕਮਿਸ਼ਨਰ (ਇੰਦਰਾਪੁਰਮ) ਅਭਿਸ਼ੇਕ ਸ਼੍ਰੀਵਾਸਤਵ ਨੇ ਕਿਹਾ ਕਿ ਦੋਸ਼ੀ ਨੂੰ ਖੋਡਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁੱਛਗਿੱਛ ਦੌਰਾਨ ਉਸਨੇ ਕਥਿਤ ਤੌਰ 'ਤੇ ਟੁੱਟੇ ਰਿਸ਼ਤੇ ਦੇ ਗੁੱਸੇ ਵਿੱਚ ਹਮਲਾ ਕਰਨ ਦੀ ਗੱਲ ਕਬੂਲ ਕੀਤੀ ਹੈ। ਪੁਲਸ ਨੇ ਕਿਹਾ ਕਿ ਜਾਂਚ ਦੌਰਾਨ ਇਕੱਠੇ ਕੀਤੇ ਗਏ ਸਬੂਤਾਂ ਅਤੇ ਦਰਜ ਕੀਤੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ - ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਤੇਲੰਗਾਨਾ ਸਰਕਾਰ ਨੇ ਕਰ 'ਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News