ਪੈਸਿਆਂ ਦੇ ਵਿਵਾਦ ਨੂੰ ਲੈ ਕੇ ਰਿਸ਼ਤੇਦਾਰਾਂ ਨੇ ਔਰਤ ਨੂੰ ਜ਼ਿੰਦਾ ਸਾੜਿਆ, ਇਲਾਜ ਦੌਰਾਨ ਤੋੜਿਆ ਦਮ

Wednesday, Aug 17, 2022 - 01:22 PM (IST)

ਪੈਸਿਆਂ ਦੇ ਵਿਵਾਦ ਨੂੰ ਲੈ ਕੇ ਰਿਸ਼ਤੇਦਾਰਾਂ ਨੇ ਔਰਤ ਨੂੰ ਜ਼ਿੰਦਾ ਸਾੜਿਆ, ਇਲਾਜ ਦੌਰਾਨ ਤੋੜਿਆ ਦਮ

ਜੈਪੁਰ- ਰਾਜਸਥਾਨ ’ਚ ਔਰਤਾਂ ’ਤੇ ਅੱਤਿਆਚਾਰ ਦੇ ਮਾਮਲੇ ਡਰਾਉਣ ਵਾਲੇ ਹਨ। ਕਾਨੂੰਨ ਵਿਵਸਥਾ ’ਤੇ ਉੱਠਦੇ ਸਵਾਲਾਂ ਮਗਰੋਂ ਵੀ ਪੁਲਸ ਅਜਿਹੇ ਅਪਰਾਧਾਂ ਪ੍ਰਤੀ ਗੰਭੀਰ ਨਜ਼ਰ ਨਹੀਂ ਆ ਰਹੀ ਹੈ। ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਰਾਜਸਥਾਨ ਦੇ ਜੈਪੁਰ ਤੋਂ ਸਾਹਣੇ ਆਇਆ ਹੈ। ਇੱਥੇ ਇਕ ਔਰਤ ਨੂੰ ਉਸ ਦੇ ਰਿਸ਼ਤੇਦਾਰਾਂ ਨੇ ਹੀ ਜ਼ਿੰਦਾ ਸਾੜ ਦਿੱਤਾ। ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਦੋਸ਼ੀਆਂ ਤੋਂ ਕਾਫੀ ਦਿਨ ਪਹਿਲਾਂ ਆਪਣੇ ਉਧਾਰ ਦਿੱਤੇ ਪੈਸੇ ਮੰਗ ਰਹੀ ਸੀ।

ਇਹ ਵੀ ਪੜ੍ਹੋ-  500 ਰੁਪਏ ਦੀ ਸ਼ਰਤ ਲਈ ਕਰ ਦਿੱਤਾ ਦੋਸਤ ਦਾ ਸਿਰ ‘ਕਲਮ’, ਵੱਢਿਆ ਸਿਰ ਲੈ ਕੇ ਥਾਣੇ ਪੁੱਜਾ ਸ਼ਖ਼ਸ

ਅੱਗ ’ਚ ਝੁਲਸਣ ਮਗਰੋਂ ਔਰਤ ਨੂੰ ਇੱਥੇ ਸਵਾਈਮਾਨ ਸਿੰਘ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। 35 ਸਾਲਾ ਔਰਤ ਅਨੀਤਾ ਦੀ ਮੰਗਲਵਾਰ ਦੇਰ ਰਾਤ ਮੌਤ ਹੋ ਗਈ। ਪੁਲਸ ਮੁਤਾਬਕ ਉਸ ਦੇ ਕੁਝ ਰਿਸ਼ਤੇਦਾਰਾਂ ਨੇ ਪੈਟਰੋਲ ਛਿੜਕ ਕੇ ਉਸ ਨੂੰ ਸਾੜ ਦਿੱਤਾ ਸੀ। ਪੁਲਸ ਅਧਿਕਾਰੀ ਮਨੀਸ਼ ਅਗਰਵਾਲ ਨੇ ਦੱਸਿਆ ਕਿ ਇਹ ਘਟਨਾ 10 ਅਗਸਤ ਨੂੰ ਰਾਏਸਰ ਥਾਣਾ ਖੇਤਰ ਦੀ ਹੈ, ਜਿੱਥੇ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਔਰਤ ਅਨੀਤਾ ਦੇ ਰਿਸ਼ਤੇਦਾਰਾਂ ਨੇ ਹੀ ਉਸ ਨੂੰ ਅੱਗ ਲਾ ਦਿੱਤੀ ਸੀ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਇਲਾਜ ਦੌਰਾਨ ਬੀਤੀ ਰਾਤ ਔਰਤ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਭਾਰਤ ਨੂੰ ਨੰਬਰ-1 ਦੇਸ਼ ਬਣਾਉਣ ਲਈ CM ਕੇਜਰੀਵਾਲ ਨੇ ਦਿੱਤਾ 4 ਸੂਤਰੀ ਫਾਰਮੂਲਾ

ਵਧੀਕ ਐਸ.ਪੀ ਧਰਮਿੰਦਰ ਯਾਦਵ ਨੇ ਦੱਸਿਆ ਕਿ ਬਿਆਨ ਦੇ ਆਧਾਰ ’ਤੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 10 ਅਗਸਤ ਨੂੰ ਦੋਸ਼ੀਆਂ ਨੇ ਔਰਤ ’ਤੇ ਪੈਟਰੋਲ ਛਿੜਕ ਕੇ ਅੱਗ ਲਾ ਦਿੱਤੀ। ਦੋਸ਼ੀਆਂ ਖ਼ਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ। ਦੋਸ਼ੀ, ਔਰਤ ਦੇ ਰਿਸ਼ਤੇਦਾਰ ਹਨ ਅਤੇ ਉਸ ਦੇ ਘਰ ਨੇੜੇ ਹੀ ਰਹਿੰਦੇ ਹਨ। ਕੱਲ ਰਾਤ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ ਅਤੇ ਸਾਨੂੰ ਅੱਜ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ- ਸਿਮਰਨਜੀਤ ਮਾਨ ਵਲੋਂ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ’ਤੇ ਹੰਸ ਰਾਜ ਬੋਲੇ- ਅਜਿਹੀ ਨਫ਼ਰਤ ਪੈਦਾ ਨਾ ਕਰੋ


author

Tanu

Content Editor

Related News