ਲਖੀਮਪੁਰ ਹਿੰਸਾ ਮਾਮਲਾ : ਮ੍ਰਿਤਕ ਕਿਸਾਨਾਂ ਦੇ ਪਰਿਵਾਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ SC ਪੁੱਜੇ

Monday, Feb 21, 2022 - 04:21 PM (IST)

ਲਖੀਮਪੁਰ ਹਿੰਸਾ ਮਾਮਲਾ : ਮ੍ਰਿਤਕ ਕਿਸਾਨਾਂ ਦੇ ਪਰਿਵਾਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ SC ਪੁੱਜੇ

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਸੁਪਰੀਮ ਕੋਰਟ ਤੋਂ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰਨ ਦੀ ਗੁਹਾਰ ਲਗਾਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ 'ਤੇ ਕਿਸਾਨਾਂ ਦਾ ਕਤਲ ਕਰਵਾਉਣ ਦਾ ਦੋਸ਼ ਹੈ। ਮਾਮਲੇ 'ਚ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋਈ, ਹਾਲਾਂਕਿ ਪਿਛਲੇ ਦਿਨੀਂ ਉਹ ਜ਼ਮਾਨਤ 'ਤੇ ਜੇਲ੍ਹ ਤੋਂ ਰਿਹਾਅ ਹੋ ਗਏ। ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੀ ਵੋਟਿੰਗ ਤੋਂ ਠੀਕ ਪਹਿਲਾਂ ਜ਼ਮਾਨਤ ਦਿੱਤੀ ਸੀ। ਹਾਲਾਂਕਿ ਰਿਹਾਈ ਦੀ ਪ੍ਰਕਿਰਿਆ 'ਚ ਕੁਝ ਦਿਨਾਂ ਦਾ ਸਮਾਂ ਲੱਗਾ ਅਤੇ 15 ਫਰਵਰੀ ਨੂੰ ਉਹ ਜੇਲ੍ਹ ਤੋਂ ਬਾਹਰ ਆ ਗਿਆ। ਇਸ ਮਾਮਲੇ 'ਤੇ ਬਹੁਤ ਰਾਜਨੀਤੀ ਵੀ ਹੋਈ। 

ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ਦਾ ਦੋਸ਼ੀ ਆਸ਼ੀਸ਼ ਮਿਸ਼ਰਾ 4 ਮਹੀਨਿਆਂ ਬਾਅਦ ਜੇਲ੍ਹ ਤੋਂ ਹੋਇਆ ਰਿਹਾਅ

ਦੱਸਣਯੋਗ ਹੈ ਕਿ ਬੀਤੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ 'ਚ ਹੋਈ ਘਟਨਾ 'ਚ 4 ਕਿਸਾਨ, ਇਕ ਪੱਤਰਕਾਰ, ਇਕ ਡਰਾਈਵਰ ਅਤੇ 2 ਭਾਜਪਾ ਵਰਕਰਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਐੱਸ.ਆਈ.ਟੀ. ਦਾ ਗਠਨ ਕੀਤਾ, ਜਿਸ ਨੇ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਸਮੇਤ 15 ਦੋਸ਼ੀਆਂ ਵਿਰੁੱਧ ਦੋਸ਼ ਪੱਤਰ ਦਾਖ਼ਲ ਕੀਤਾ। ਇਸ 'ਤੇ ਜ਼ਿਲ੍ਹਾ ਜੱਜ ਦੀ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਕਾਫ਼ੀ ਹੰਗਾਮੇ ਦਰਮਿਆਨ ਆਸ਼ੀਸ ਮਿਸ਼ਰਾ ਨੇ 10 ਅਕੂਤਬਰ ਨੂੰ ਆਤਮਸਮਰਣ ਕੀਤਾ ਸੀ ਅਤੇ ਉਦੋਂ ਤੋਂ ਉਹ ਜੇਲ੍ਹ 'ਚ ਸੀ। ਉਸ ਨੇ ਜ਼ਿਲ੍ਹਾ ਜੱਜ ਦੀ ਅਦਾਲਤ ਤੋਂ ਕਈ ਵਾਰ ਜ਼ਮਾਨਤ ਮੰਗੀ ਪਰ ਹਰ ਵਾਰ ਉਸ ਦੀ ਅਰਜ਼ੀ ਖਾਰਜ ਹੁੰਦੀ ਰਹੀ। ਫਿਰ ਉਸ ਨੇ ਜ਼ਮਾਨਤ ਲਈ ਲਖਨਊ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿੱਥੋਂ ਕੋਰਟ ਤੋਂ 10 ਫਰਵਰੀ ਨੂੰ ਜ਼ਮਾਨਤ ਮਿਲ ਗਈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ 


author

DIsha

Content Editor

Related News