ਗਿ੍ਰਫ਼ਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੋ, ਸਾਰੇ ਮੁਕੱਦਮੇ ਵਾਪਸ ਲਓ: ਕੁਮਾਰੀ ਸ਼ੈਲਜਾ
Monday, Jul 12, 2021 - 06:18 PM (IST)
ਹਰਿਆਣਾ— ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਮੰਗ ਕੀਤੀ ਕਿ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਲੱਗਭਗ 7 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਖ਼ਿਲਾਫ਼ ਵੱਖ-ਵੱਖ ਮੌਕਿਆਂ ’ਤੇ ਦਰਜ ਸਾਰੇ ਮੁਕੱਦਮੇ ਵਾਪਸ ਲਏ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗਿ੍ਰਫ਼ਤਾਰ ਕਿਸਾਨਾਂ ਨੂੰ ਵੀ ਰਿਹਾਅ ਕੀਤਾ ਜਾਵੇ। ਕੁਮਾਰੀ ਸ਼ੈਲਜਾ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਕਾਂਗਰਸ ਪ੍ਰਦੇਸ਼ ਭਰ ਵਿਚ ਵੱਡੇ ਪੱਧਰ ’ਤੇ ਧਰਨੇ-ਪ੍ਰਦਰਸ਼ਨ ਕਰੇਗੀ।
ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ
ਸ਼ੈਲਜਾ ਨੇ ਦੋਸ਼ ਲਾਇਆ ਕਿ ਕਿਸਾਨਾਂ ’ਤੇ ਡੰਡੇ ਵਰ੍ਹਾਏ ਗਏ ਹਨ, ਜਲ ਤੋਪਾਂ ਦਾ ਇਸਤੇਮਾਲ ਹੋਇਆ, ਉਨ੍ਹਾਂ ਨੂੰ ਜੇਲਾਂ ਅੰਦਰ ਡੱਕਿਆ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਝੂਠੇ ਕੇਸ ਬਣਾ ਕੇ ਜਿਨ੍ਹਾਂ ਕਿਸਾਨਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸਾਰੇ ਮੁਕੱਦਮੇ ਵਾਪਸ ਲਏ ਜਾਣ। ਸ਼ੈਲਜਾ ਨੇ ਕਿਹਾ ਕਿ ਮੁੱਖ ਮੰਤਰੀ ਜਦੋਂ ਵੀ ਦਿੱਲੀ ਜਾਂਦੇ ਹਨ, ਆਪਣੀ ਕੁਰਸੀ ਬਚਾਉਣ ਜਾਂਦੇ ਹਨ। ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਪ੍ਰਧਾਨ ਮੰਤਰੀ ਨਾਲ ਕੋਈ ਗੱਲ ਨਹੀਂ ਕਰਦੇ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੇ ਮੁੱਦੇ ਨੂੰ UN ’ਚ ਲੈ ਕੇ ਜਾਣਗੇ ਕਿਸਾਨ? ਰਾਕੇਸ਼ ਟਿਕੈਤ ਨੇ ਦਿੱਤਾ ਸਪੱਸ਼ਟੀਕਰਨ
ਸ਼ੈਲਜਾ ਨੇ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਪ੍ਰਦੇਸ਼ ਭਾਜਪਾ ਪ੍ਰਧਾਨ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਅੰਦੋਲਨਕਾਰੀ ਕਿਸਾਨਾਂ ਨੂੰ ਕਿਸਾਨ ਹੀ ਨਹੀਂ ਮੰਨ ਰਹੇ। ਹਿਸਾਰ, ਸਿਰਸਾ, ਜੀਂਦ, ਫਤਿਹਾਬਾਦ ’ਚ ਭਾਜਪਾ ਆਗੂਆਂ ਦਾ ਸਖ਼ਤ ਵਿਰੋਧ ਹੋਇਆ ਹੈ। ਸ਼ੈਲਜਾ ਨੇ ਦੋਸ਼ ਲਾਇਆ ਕਿ ਭਾਜਪਾ ਖੇਤਰਵਾਦ ਦੇ ਨਾਂ ’ਤੇ ਕਿਸਾਨਾਂ ਨੂੰ ਵੰਡਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਮਾਨਸੂਨ ਸੈਸ਼ਨ ਦੌਰਾਨ 200 ਕਿਸਾਨ ਰੋਜ਼ਾਨਾ ਸੰਸਦ ਦੇ ਬਾਹਰ ਕਰਨਗੇ ਵਿਰੋਧ ਪ੍ਰਦਰਸ਼ਨ