ਕਰਨਾਟਕ ਚੋਣਾਂ ਲਈ ਭਾਜਪਾ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

Thursday, Apr 26, 2018 - 10:16 PM (IST)

ਕਰਨਾਟਕ ਚੋਣਾਂ ਲਈ ਭਾਜਪਾ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

ਨੈਸ਼ਨਲ ਡੈਸਕ- ਕਰਨਾਟਕ ਵਿਧਾਨ ਸਭਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਨੇ ਕਾਂਗਰਸ ਅਤੇ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਸਟੇਟ ਚੋਣ ਕਸ਼ਿਮਨ ਨੇ ਦੋਵਾਂ ਪਾਰਟੀਆਂ ਦੇ 40-40 ਪ੍ਰਚਾਰਕਾਂ ਦੀ ਚੋਣ ਕੀਤੀ ਹੈ। ਜਿਸ 'ਚ ਕਾਂਗਰਸ ਲਈ ਸੋਨੀਆ ਗਾਂਧੀ, ਰਾਹੁਲ ਗਾਂਧੀ, ਮਨਮੋਹਨ ਸਮੇਤ ਕਈ ਸੀਨੀਅਰ ਨੇਤਾਵਾਂ ਨੂੰ ਪ੍ਰਚਾਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਥੇ ਭਾਜਪਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੁਸ਼ਮਾ ਸਵਰਾਜ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਦਾ ਨਾਂ ਸ਼ਾਮਲ ਹੈ। 
ਕਰਨਾਟਕ ਵਿਧਾਨ ਸਭਾ ਚੋਣਾਂ ਲਈ 12 ਮਈ ਨੂੰ ਵੋਟਿੰਗ ਹੋਵੇਗੀ। ਵਿਧਾਨ ਸਭਾ ਦੀਆਂ 224 ਸੀਟਾਂ 'ਤੇ ਇਕ ਪੜਾਅ 'ਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 15 ਮਈ ਨੂੰ ਕੀਤੀ ਜਾਵੇਗੀ।


Related News