ਸੋਨੀਆ ਗਾਂਧੀ ਸਿਹਤ ਨੂੰ ਲੈ ਕੇ ਜਾਰੀ ਹੋਇਆ ਅਪਡੇਟ, ਡਾਕਟਰਾਂ ਨੇ ਨਿਗਰਾਨੀ ''ਚ ਹੋ ਰਿਹਾ ਇਲਾਜ, ਹਾਲਤ ਸਥਿਰ

Wednesday, Mar 25, 2026 - 04:11 PM (IST)

ਸੋਨੀਆ ਗਾਂਧੀ ਸਿਹਤ ਨੂੰ ਲੈ ਕੇ ਜਾਰੀ ਹੋਇਆ ਅਪਡੇਟ, ਡਾਕਟਰਾਂ ਨੇ ਨਿਗਰਾਨੀ ''ਚ ਹੋ ਰਿਹਾ ਇਲਾਜ, ਹਾਲਤ ਸਥਿਰ

ਨੈਸ਼ਨਲ ਡੈਸਕ : ਕਾਂਗਰਸ ਸੰਸਦੀ ਦਲ ਦੀ ਮੁਖੀ ਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਦੀ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਮੰਗਲਵਾਰ ਰਾਤ ਕਰੀਬ 10:22 ਵਜੇ ਹਸਪਤਾਲ ਲਿਆਂਦਾ ਗਿਆ ਸੀ।

ਹਸਪਤਾਲ ਦੇ ਮੁਖੀ ਡਾਕਟਰ ਅਜੇ ਸਵਰੂਪ ਨੇ ਦੱਸਿਆ ਕਿ ਸੋਨੀਆ ਗਾਂਧੀ ਦੀ ਹਾਲਤ ਫਿਲਹਾਲ ਸਥਿਰ ਹੈ ਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ। ਮਾਹਿਰ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਦੇ ਸਿਹਤ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੀ ਹੈ।

ਡਾਕਟਰਾਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਸੋਨੀਆ ਗਾਂਧੀ ਦੇ ਪੇਟ ਅਤੇ 'ਯੂਰੀਨਰੀ ਟ੍ਰੈਕਟ' (ਪਿਸ਼ਾਬ ਨਾਲੀ) ਵਿੱਚ ਇਨਫੈਕਸ਼ਨ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੀ ਪੁਸ਼ਟੀ ਲਈ ਹੋਰ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਐਂਟੀਬਾਇਓਟਿਕਸ ਦਿੱਤੀਆਂ ਜਾ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਬਦਲਾਅ ਕਾਰਨ ਵੀ ਉਨ੍ਹਾਂ ਦੀ ਸਿਹਤ ਨਾਸਾਜ਼ ਹੋਈ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ 79 ਸਾਲਾ ਸੋਨੀਆ ਗਾਂਧੀ ਨੂੰ ਇਸੇ ਸਾਲ ਜਨਵਰੀ ਵਿੱਚ ਵੀ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਉਸ ਸਮੇਂ ਦਿੱਲੀ ਦੀ ਠੰਢ ਅਤੇ ਪ੍ਰਦੂਸ਼ਣ ਕਾਰਨ ਉਨ੍ਹਾਂ ਦਾ ਬ੍ਰੌਨਕਿਅਲ ਅਸਥਮਾ ਵਧ ਗਿਆ ਸੀ।  ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


 


author

Shubam Kumar

Content Editor

Related News