ਦਿੱਲੀ ’ਚ ਕਸ਼ਮੀਰੀ ਪ੍ਰਵਾਸੀ ਪਰਿਵਾਰਾਂ ਲਈ ਰਾਹਤ ਰਾਸ਼ੀ ਵਧਾਕੇ 27,000 ਰੁਪਏ ਪ੍ਰਤੀ ਮਹੀਨਾ ਕੀਤੀ

Thursday, Oct 19, 2023 - 12:32 PM (IST)

ਦਿੱਲੀ ’ਚ ਕਸ਼ਮੀਰੀ ਪ੍ਰਵਾਸੀ ਪਰਿਵਾਰਾਂ ਲਈ ਰਾਹਤ ਰਾਸ਼ੀ ਵਧਾਕੇ 27,000 ਰੁਪਏ ਪ੍ਰਤੀ ਮਹੀਨਾ ਕੀਤੀ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੇਨਾ ਨੇ ਰਾਸ਼ਟਰੀ ਰਾਜਧਾਨੀ ਵਿਚ ਕਸ਼ਮੀਰੀ ਪ੍ਰਵਾਸੀਆਂ ਲਈ ਐਡ-ਹਾਕ ਮਹੀਨਾਵਾਰ ਰਾਹਤ ਰਾਸ਼ੀ 10,000 ਰੂਪਏ ਤੋਂ ਵਧਾ ਕੇ 27,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ : ਅਨੋਖੀ ਮਿਸਾਲ! ਸਹੁਰਾ ਪਰਿਵਾਰ ਧੀ ਨੂੰ ਦਿੰਦਾ ਸੀ ਤਸੀਹੇ ਤਾਂ ਪਿਓ ਬੈਂਡ-ਵਾਜਿਆਂ ਨਾਲ ਵਾਪਸ ਲੈ ਆਇਆ ਪੇਕੇ

ਰਾਜ ਨਿਵਾਸ ਦੇ ਅਧਿਕਾਰੀਆਂ ਮੁਤਾਬਕ ਐਡ-ਹਾਕ ਮਾਸਿਕ ਰਾਹਤ ਰਾਸ਼ੀ (ਏ. ਐੱਮ. ਆਰ.) ਆਖਰੀ ਵਾਰ 2007 ਵਿਚ ਵਧਾਈ ਗਈ ਸੀ ਜਦੋਂ ਪ੍ਰਤੀ ਪਰਿਵਾਰ ਲਈ 1995 ਵਿਚ ਨਿਰਧਾਰਤ ਰਾਸ਼ੀ ਨੂੰ 5,000 ਰੁਪਏ ਤੋਂ ਵਧਾ ਕੇ ਦੁੱਗਣਾ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ’ਚ, ਰਾਸ਼ਟਰੀ ਰਾਜਧਾਨੀ ਵਿਚ ਲਗਭਗ 2,000 ਪਰਿਵਾਰਾਂ ਨੂੰ ਏ. ਐੱਮ. ਆਰ. ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਇਸ ’ਤੇ ਮਹੀਨਾਵਾਰ ਖਰਚ 2.5 ਕਰੋੜ ਰੁਪਏ ਆਉਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News