ਬਦਲਦੇ ਮੌਸਮ ਕਾਰਨ ਗਰਮੀ ਤੋਂ ਮਿਲੀ ਰਾਹਤ, ਤੂਫਾਨ ਦੀਆਂ ਘਟਨਾਵਾਂ ''ਚ 6 ਲੋਕਾਂ ਦੀ ਮੌਤ
Thursday, Jun 20, 2024 - 11:55 PM (IST)
ਲਖਨਊ — ਉੱਤਰ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮੌਸਮ 'ਚ ਬਦਲਾਅ ਆਇਆ ਅਤੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ ਇਸ ਦੌਰਾਨ ਤੂਫਾਨ ਕਾਰਨ ਹੋਈਆਂ ਘਟਨਾਵਾਂ 'ਚ 6 ਲੋਕਾਂ ਦੀ ਮੌਤ ਹੋ ਗਈ। ਪਿਛਲੇ ਇਕ ਮਹੀਨੇ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਸੂਬੇ ਦੇ ਕਈ ਇਲਾਕਿਆਂ 'ਚ ਹੋਈ ਬਾਰਿਸ਼ ਅਤੇ ਬੂੰਦਾਬਾਂਦੀ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਵੀਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ 'ਚ ਮੌਸਮ ਸੁਹਾਵਣਾ ਰਿਹਾ ਪਰ ਕਈ ਥਾਵਾਂ 'ਤੇ ਤੂਫਾਨ ਕਾਰਨ ਜਾਨੀ ਨੁਕਸਾਨ ਹੋਇਆ।
ਇਹ ਵੀ ਪੜ੍ਹੋ- ਫਲਾਈਟ 'ਚ ਖਾਣੇ 'ਚ ਮਿਲੀ ਬਲੇਡ ਵਰਗੀ ਚੀਜ਼, ਤਾਜਸੈੱਟ ਨੂੰ ਨੋਟਿਸ ਜਾਰੀ
ਰਾਜ ਦੇ ਰਾਹਤ ਕਮਿਸ਼ਨਰ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਤੂਫ਼ਾਨ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਤਿੰਨ ਅਤੇ ਬਦਾਊਨ, ਬਲਰਾਮਪੁਰ ਅਤੇ ਬਰੇਲੀ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਬਿਜਲੀ ਡਿੱਗਣ ਅਤੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਵਿੱਚ ਇੱਕ-ਇੱਕ ਮੌਤ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ- ਹੋਸਟਲ 'ਚ ਖਾਣਾ ਖਾਣ ਤੋਂ ਬਾਅਦ 30 ਵਿਦਿਆਰਥਣਾਂ ਹੋਈਆਂ ਬਿਮਾਰ, ਜਾਂਚ ਦੇ ਹੁਕਮ ਜਾਰੀ
ਜ਼ੋਨਲ ਮੌਸਮ ਵਿਗਿਆਨ ਕੇਂਦਰ, ਲਖਨਊ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। ਪਿਛਲੇ ਪੰਦਰਵਾੜੇ ਤੋਂ ਸੂਬੇ ਦੀਆਂ ਜ਼ਿਆਦਾਤਰ ਥਾਵਾਂ 'ਤੇ 43 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਜਾ ਰਿਹਾ ਤਾਪਮਾਨ 40 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਹਾਲਾਂਕਿ, ਪ੍ਰਯਾਗਰਾਜ 43.6 ਡਿਗਰੀ ਸੈਲਸੀਅਸ ਦੇ ਵੱਧ ਤੋਂ ਵੱਧ ਤਾਪਮਾਨ ਦੇ ਨਾਲ ਰਾਜ ਦਾ ਸਭ ਤੋਂ ਗਰਮ ਸਥਾਨ ਰਿਹਾ। ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਪੂਰਬੀ ਹਿੱਸਿਆਂ 'ਚ ਕੁਝ ਥਾਵਾਂ 'ਤੇ ਮੀਂਹ ਜਾਂ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਹਿੱਸਿਆਂ 'ਚ ਇਕ-ਦੋ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e