ਲਾਰੈਂਸ ਬਿਸ਼ਨੋਈ ਦੀ ਅੱਜ ਦਿੱਲੀ ਦੀ ਕੋਰਟ ’ਚ ਹੋਈ ਪੇਸ਼ੀ, NIA ਨੂੰ ਮਿਲਿਆ ਹੋਰ 4 ਦਿਨਾਂ ਦਾ ਰਿਮਾਂਡ
Saturday, Dec 03, 2022 - 03:24 PM (IST)
ਨਵੀਂ ਦਿੱਲੀ (ਕਮਲ ਕਾਂਸਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ’ਚ ਪੇਸ਼ ਕੀਤਾ। ਬਿਸ਼ਨੋਈ ਨੂੰ 10 ਦਿਨ ਦੀ ਰਿਮਾਂਡ ਖ਼ਤਮ ਹੋਣ ’ਤੇ ਅੱਜ ਕੋਰਟ ’ਚ ਪੇਸ਼ ਕੀਤਾ ਗਿਆ। ਕੋਰਟ ਨੇ NIA ਨੂੰ 4 ਦਿਨ ਦਾ ਹੋਰ ਰਿਮਾਂਡ ਦਿੱਤਾ।
ਇਹ ਵੀ ਪੜ੍ਹੋ- ਸਾਢੇ 4 ਮਹੀਨਿਆਂ ਮਗਰੋਂ ਦਿੱਲੀ ਜਾਵੇਗਾ ਲਾਰੈਂਸ ਬਿਸ਼ਨੋਈ, NIA ਨੂੰ ਮਿਲਿਆ 10 ਦਿਨ ਦਾ ਰਿਮਾਂਡ
ਦਰਅਸਲ NIA ਨੇ ਕੋਰਟ ’ਚ ਦਲੀਲ ਦਿੱਤੀ ਕਿ ਅੱਜ ਰਾਜਸਥਾਨ ਦੇ ਸੀਕਰ ’ਚ ਵੀ ਗੈਂਗਸਟਰ ਦਾ ਕਤਲ ਹੋਇਆ ਹੈ, ਉਸ ਬਾਬਤ ਵੀ ਪੁੱਛ-ਗਿੱਛ ਕਰਨੀ ਹੈ। ਜਿਸ ਕਾਰਨ NIA ਨੇ ਲਾਰੈਂਸ ਬਿਸ਼ਨੋਈ ਦੀ 10 ਦਿਨ ਦੀ ਰਿਮਾਂਡ ਮੰਗੀ ਸੀ ਪਰ ਕੋਰਟ ਨੇ 4 ਦਿਨ ਦੀ ਰਿਮਾਂਡ ਹੀ ਦਿੱਤੀ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਗੈਂਗਸਟਰ ਰਾਜੂ ਨੂੰ ਸ਼ਰੇਆਮ ਮਾਰੀ ਗੋਲੀ, ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਨੇ ਲਈ ਕਤਲ ਦੀ ਜ਼ਿੰਮੇਵਾਰੀ
ਦੱਸ ਦੇਈਏ ਕਿ ਪੰਜਾਬ ਦੀ ਬਠਿੰਡਾ ਜੇਲ੍ਹ ’ਚ ਬੰਦ ਲਾਰੈਂਸ ਨੂੰ NIA ਗ੍ਰਿਫ਼ਤਾਰ ਕਰ ਕੇ ਦਿੱਲੀ ਲਿਆਈ ਸੀ। NIA ਨੇ ਬਿਸ਼ਨੋਈ ਨੂੰ ਯੂ. ਏ. ਪੀ. ਏ. (ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਹਿਰਾਸਤ ’ਚ ਲਿਆ ਸੀ। ਅਸਲ ’ਚ ਬਿਸ਼ਨੋਈ ਦੇ ਅੱਤਵਾਦ ਨਾਲ ਵੀ ਕੁਨੈਕਸ਼ਨ ਜੁੜ ਰਹੇ ਸਨ ਅਤੇ ਕਈ ਇਨਪੁਟ ਵੀ ਸਾਹਮਣੇ ਆ ਰਹੇ ਸਨ। ਉਸੇ ਮਾਮਲੇ ’ਚ NIA ਨੇ ਉਸ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਬਠਿੰਡਾ ਜੇਲ੍ਹ ’ਚੋਂ ਗ੍ਰਿਫ਼ਤਾਰ ਕੀਤਾ ਸੀ।