PM ਮੋਦੀ ਨੇ ‘ਸ਼ਹੀਦ ਭਾਈ ਤਾਰੂ ਸਿੰਘ ਜੀ’ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੀਤਾ ਨਮਨ
Saturday, Oct 09, 2021 - 04:14 PM (IST)
ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਨਹੀਂ ਭੁੱਲਾ ਸਕਣਗੀਆਂ।
ਪ੍ਰਧਾਨ ਮੰਤਰੀ ਨੇ ਇਕ ਟਵੀਟ ’ਚ ਕਿਹਾ ਕਿ ਭਾਈ ਤਾਰੂ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਬਹਾਦਰੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਨਹੀਂ ਭੁੱਲ ਸਕਣਗੀਆਂ। ਸੱਚਾਈ ਅਤੇ ਨਿਆਂ ਲਈ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਪ੍ਰੇਰਣਾ ਦਿੰਦੀ ਰਹੇਗੀ। ਸ਼ਹੀਦ ਭਾਈ ਤਾਰੂ ਸਿੰਘ ਨੇ ਆਪਣੇ ਧਾਰਮਿਕ ਵਿਸ਼ਵਾਸਾਂ ਨਾਲ ਸਮਝੌਤਾ ਕਰਨ ਦੀ ਬਜਾਏ ਆਪਣੀ ਜ਼ਿੰਦਗੀ ਦਾ ਬਲੀਦਾਨ ਕਰ ਦਿੱਤਾ ਸੀ। ਭਾਈ ਤਾਰੂ ਸਿੰਘ ਨੇ 1745 ਵਿਚ ਸ਼ਹਾਦਤ ਦਿੱਤੀ ਸੀ।
ਦੱਸ ਦੇਈਏ ਕਿ ਭਾਈ ਤਾਰੂ ਸਿੰਘ ਦਾ ਨਾਂ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਵਿਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਅੱਜ ਦੇ ਦਿਨ ਅੰਮ੍ਰਿਤਸਰ ਵਿਖੇ ਹੋਇਆ। ਭਾਈ ਤਾਰੂ ਸਿੰਘ ਕਿਸਾਨ ਪਰਿਵਾਰ ਨਾਲ ਸਬੰਧਤ ਸਨ। ਭਾਈ ਤਾਰੂ ਜੀ ਦਸਾਂ ਨਹੁੰਆਂ ਦੀ ਕਿਰਤ ਕਰਨਾ, ਨਾਮ ਜਪਣਾ ਅਤੇ ਵੰਡ ਛੱਕਣਾ ਦੇ ਗੁਰਮਤਿ ਸਿਧਾਂਤਾਂ ’ਤੇ ਚੱਲਦੇ ਸਨ।