ਮਸ਼ੀਨ ਮਾਲਕਾਂ ਨੂੰ ਹਰਿਆਣਾ ਪੁਲਸ ਦੀ ਚਿਤਾਵਨੀ, JCB ਹਟਾਓ, ਨਹੀਂ ਤਾਂ ਕਾਰਵਾਈ ਲਈ ਰਹੋ ਤਿਆਰ

Wednesday, Feb 21, 2024 - 12:47 PM (IST)

ਮਸ਼ੀਨ ਮਾਲਕਾਂ ਨੂੰ ਹਰਿਆਣਾ ਪੁਲਸ ਦੀ ਚਿਤਾਵਨੀ, JCB ਹਟਾਓ, ਨਹੀਂ ਤਾਂ ਕਾਰਵਾਈ ਲਈ ਰਹੋ ਤਿਆਰ

ਚੰਡੀਗੜ੍ਹ (ਭਾਸ਼ਾ)- ਹਰਿਆਣਾ ਪੁਲਸ ਨੇ ਬੁੱਧਵਾਰ ਨੂੰ ਮਿੱਟੀ ਪੁੱਟਣ ਵਾਲੀਆਂ ਮਸ਼ੀਨਾਂ ਦੇ ਮਾਲਕਾਂ ਨੂੰ ਕਿਹਾ ਕਿ ਉਹ ਆਪਣੀਆਂ ਮਸ਼ੀਨਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਉਣ, ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣ। ਕਿਸਾਨਾਂ ਦੀ ਅੱਜ ਆਪਣਾ 'ਦਿੱਲੀ ਚਲੋ' ਮਾਰਚ ਮੁੜ ਸ਼ੁਰੂ ਕਰਨ ਦੀ ਯੋਜਨਾ ਹੈ। ਪੁਲਸ ਮੁਤਾਬਕ ਜੇਕਰ ਪ੍ਰਦਰਸ਼ਨਕਾਰੀ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਦੇ ਹਨ ਤਾਂ ਇਸ ਨਾਲ ਪੰਜਾਬ ਅਤੇ ਹਰਿਆਣਾ ਦੀਆਂ ਦੋਵੇਂ ਸਰਹੱਦਾਂ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਨੁਕਸਾਨ ਹੋ ਸਕਦਾ ਹੈ। ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਵਿਚ ਕਿਹਾ,"ਪੋਕਲੇਨ, ਜੇਸੀਬੀ ਦੇ ਮਾਲਕਾਂ ਅਤੇ ਸੰਚਾਲਕਾਂ ਲਈ: ਕਿਰਪਾ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਆਪਣਾ ਉਪਕਰਣ ਉਪਲਬਧ ਨਾ ਕਰੋ ਅਤੇ ਉਨ੍ਹਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਓ ਕਿਉਂਕਿ ਉਨ੍ਹਾਂ ਦੀ ਵਰਤੋਂ ਸੁਰੱਖਿਆ ਬਲਾਂ ਨੂੰ ਨੁਕਸਾਨ ਪਹੁੰਚਾਉਣ ਲਈ ਕੀਤੀ ਜਾ ਸਕਦੀ ਹੈ। ਇਹ ਇਕ ਗੈਰ-ਜ਼ਮਾਨਤੀ ਅਪਰਾਧ ਹੈ ਅਤੇ ਤੁਹਾਨੂੰ ਅਪਰਾਧਕ ਰੂਪ ਨਾਲ ਜਵਾਬਦੇਹ ਠਹਿਰਾਇਆ ਜਾ ਸਕਦਾ ਹੈ।'' ਪੰਜਾਬ ਅਤੇ ਹਰਿਆਣਾ ਦਰਮਿਆਨ 2 ਸਰਹੱਦੀ ਪੁਆਇੰਟਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਬੁੱਧਵਾਰ ਨੂੰ ਆਪਣਾ 'ਦਿੱਲੀ ਚਲੋ' ਮਾਰਚ ਮੁੜ ਸ਼ੁਰੂ ਕਰ ਰਹੇ ਹਨ।

ਇਹ ਵੀ ਪੜ੍ਹੋ : JCB, ਟਰੈਕਟਰ ਲੈ ਕੇ ਸ਼ੰਭੂ ਬਾਰਡਰ 'ਤੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ

ਸਰਕਾਰੀ ਏਜੰਸੀਆਂ ਵੱਲੋਂ ਦਾਲਾਂ, ਮੱਕੀ ਅਤੇ ਕਪਾਹ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ 5 ਸਾਲਾਂ ਲਈ ਖਰੀਦਣ ਦੇ ਕੇਂਦਰ ਦੇ ਪ੍ਰਸਤਾਵ ਨੂੰ ਰੱਦ ਕਰਨ ਤੋਂ ਬਾਅਦ ਉਹ ਆਪਣਾ ਅੰਦੋਲਨ ਮੁੜ ਸ਼ੁਰੂ ਕਰ ਰਹੇ ਹਨ। ਹਰਿਆਣਾ ਪੁਲਸ ਨੇ ਮੰਗਲਵਾਰ ਨੂੰ ਪੰਜਾਬ ਪੁਲਸ ਨੂੰ ਬੁਲਡੋਜ਼ਰ ਅਤੇ ਮਿੱਟੀ ਪੁੱਟਣ ਵਾਲੇ ਉਪਕਰਣਾਂ ਨੂੰ ਜ਼ਬਤ ਕਰਨ ਲਈ ਕਿਹਾ ਹੈ ਜੋ 2 ਸਰਹੱਦੀ ਬਿੰਦੂਆਂ 'ਤੇ ਡੇਰਾ ਲਾਏ ਕਿਸਾਨ ਬੈਰੀਕੇਡ ਨੂੰ ਨੁਕਸਾਨ ਪਹੁੰਚਾਉਣ ਲਈ ਲਿਆਏ ਹਨ। ਹਰਿਆਣਾ ਦੇ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਸ਼ਤਰੂਜੀਤ ਕਪੂਰ ਨੇ ਕਿਹਾ ਕਿ ਅਜਿਹੇ ਉਪਕਰਣ ਸੁਰੱਖਿਆ ਬਲਾਂ ਲਈ ਖਤਰਾ ਬਣ ਸਕਦੇ ਹਨ। ਹਜ਼ਾਰਾਂ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਸ਼ੁਰੂ ਕੀਤਾ ਸੀ। ਇਨ੍ਹਾਂ ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕਿਆ ਗਿਆ, ਜਿੱਥੇ ਸੁਰੱਖਿਆ ਕਰਮਚਾਰੀਆਂ ਨਾਲ ਉਨ੍ਹਾਂ ਦੀ ਝੜਪ ਹੋ ਗਈ। ਕਿਸਾਨਾਂ ਨੇ ਉਦੋਂ ਤੋਂ ਹੀ ਪੰਜਾਬ ਦੀ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ 'ਦਿੱਲੀ ਚਲੋ' ਮਾਰਚ ਦੀ ਅਗਵਾਈ ਕਰ ਰਹੇ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News