ਖੇਤੀ ਕਾਨੂੰਨ ਵਾਪਸੀ : ਦੁਸ਼ਯੰਤ ਚੌਟਾਲਾ ਨੇ ਕਿਸਾਨ ਜਥੇਬੰਦੀਆਂ ਨੂੰ ਧਰਨਾ ਖ਼ਤਮ ਕਰਨ ਦੀ ਅਪੀਲ
Friday, Nov 19, 2021 - 12:25 PM (IST)
ਹਰਿਆਣਾ (ਭਾਸ਼ਾ)- ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,‘‘ਗੁਰਪੁਰਬ ਦੇ ਪਵਿੱਤਰ ਮੌਕੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਅਸੀਂ ਸੁਆਗਤ ਕਰਦੇ ਹਾਂ। ਸਮਾਜਿਕ ਸ਼ਾਂਤੀ ਅਤੇ ਭਾਈਚਾਰੇ ਦੀ ਬਹਾਲੀ ਲਈ ਇਹ ਕਦਮ ਸ਼ਲਾਘਾ ਹੈ। ਮੈਂ ਸਾਰੇ ਕਿਸਾਨ ਜਥੇਬੰਦੀਆਂ ਨਾਲ ਧਰਨਾ ਖ਼ਤਮ ਕਰਨ ਦੀ ਅਪੀਲ ਕਰਦਾ ਹਾਂ। ਅਸੀਂ ਕਿਸਾਨ ਹਿੱਤ ਲਈ ਹਮੇਸ਼ਾ ਕੋਸ਼ਿਸ਼ ਕਰਦੇ ਰਹਾਂਗੇ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰ ਦੇ ਸੰਬੋਧਨ ’ਚ ਤਿੰਨੋਂ ਵਿਵਾਦਿਤ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਲਈ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ’ਚ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ