ਦਿੱਲੀ ਮਹਿਲਾ ਕਮਿਸ਼ਨ ਵੱਲੋਂ ਮਣੀਪੁਰ ''ਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ, ਦ੍ਰੋਪਦੀ ਮੁਰਮੂ ਨੂੰ ਭੇਜੀ ਰਿਪੋਰਟ
Tuesday, Aug 01, 2023 - 04:58 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜੀ ਗਈ ਇਕ ਰਿਪੋਰਟ 'ਚ ਮਣੀਪੁਰ 'ਚ ਤੁਰੰਤ ਰਾਸ਼ਟਰਪਤੀ ਸ਼ਾਸਨ ਲਗਾਉਣ ਅਤੇ ਰਾਜ 'ਚ ਝੜਪਾਂ ਦੀ ਜਾਂਚ ਕਰਨ ਲਈ ਸੁਪਰੀਮ ਕੋਰਟ ਦੀ ਨਿਗਰਾਨੀ 'ਚ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਦਾ ਗਠਨ ਕਰਨ ਦੀ ਅੰਤਰਿਮ ਸਿਫ਼ਾਰਿਸ਼ ਕੀਤੀ ਹੈ। ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਮਈ ਤੋਂ ਮਣੀਪੁਰ 'ਚ ਹੋ ਰਹੀ ਜਾਤੀ ਹਿੰਸਾ ਦੇ ਪੀੜਤ ਲੋਕਾਂ ਨਾਲ ਮੁਲਾਕਾਤ ਕਰਨ ਪਿਛਲੇ ਹਫ਼ਤੇ ਪੂਰਬ-ਉੱਤਰ ਰਾਜ ਗਈ ਸੀ। ਉਨ੍ਹਾਂ ਨੇ ਅੰਤਰਿਮ ਸਿਫ਼ਾਰਿਸ਼ਾਂ ਨੂੰ ਸੂਚੀਬੱਧ ਕਰਦੇ ਹੋਏ ਇਕ ਰਿਪੋਰਟ ਰਾਸ਼ਟਰਪਤੀ ਨੂੰ ਭੇਜੀ ਹੈ।
ਰਿਪੋਰਟ 'ਚ ਕਿਹਾ ਗਿਆ ਹੈ,''ਹਿੰਸਾ ਅਤੇ 2 ਭਾਈਚਾਰਿਆਂ ਵਿਚਾਲੇ ਧਰੁਵੀਕਰਨ ਨੂੰ ਦੇਖਦੇ ਹੋਏ ਭਾਰਤੀ ਸੰਵਿਧਾਨ ਦੀ ਧਾਰਾ 356 ਅਨੁਸਾਰ ਰਾਜ 'ਚ ਤੁਰੰਤ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਣਾ ਚਾਹੀਦਾ। ਪ੍ਰਸ਼ਾਸਨ ਨਿਰਪੱਖ ਵਿਅਕਤੀਆਂ ਵਲੋਂ ਚਲਾਏ ਜਾਣ ਦੀ ਜ਼ਰੂਰਤ ਹੈ, ਜਿਨ੍ਹਾਂ 'ਤੇ ਦੋਵੇਂ ਭਾਈਚਾਰੇ ਭਰੋਸਾ ਕਰ ਸਕੇ।'' ਅੰਤਰਿਮ ਸਿਫ਼ਾਰਿਸ਼ਾਂ ਦੇ ਰੂਪ 'ਚ ਡੀ.ਸੀ.ਡਬਲਿਊ. ਨੇ ਕਿਹਾ ਕਿ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਅਤੇ ਜਾਤੀ ਝੜਪ ਅਤੇ ਸਰਕਾਰ ਦੀ ਪ੍ਰਤੀਕਿਰਿਆ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ 'ਚ ਐੱਸ.ਆਈ.ਟੀ. ਗਠਿਤ ਕੀਤੀ ਜਾਣੀ ਚਾਹੀਦੀ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀਆਂ ਨੂੰ ਤੁਰੰਤ ਰਾਜ ਦਾ ਦੌਰਾ ਕਰਨਾ ਚਾਹੀਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8