ਮੋਦੀ ਸਰਕਾਰ ਦਾ ਵੱਡਾ ਫੈਸਲਾ, ਹੁਣ 23 ਜਨਵਰੀ ਨੂੰ ਨੇਤਾਜੀ ਦੀ ਜਯੰਤੀ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਸਮਾਰੋਹ

01/15/2022 12:40:59 PM

ਨੈਸ਼ਨਲ ਡੈਸਕ– ਗਣਤੰਤਰ ਦਿਵਸ ਸਮਾਰੋਹ ਦੀ ਸ਼ੁਰੂਆਤ ਹੁਣ ਹਰ ਸਾਲ 24 ਜਨਵਰੀ ਦੀ ਬਜਾਏ 23 ਜਨਵਰੀ ਨੂੰ ਸ਼ੁਰੂ ਹੋਵੇਗੀ ਤਾਂ ਜੋ ਗਣਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਇਸ ਵਿਚ ਸ਼ਾਮਲ ਕੀਤੀ ਜਾ ਸਕੇ। ਸਰਕਾਰੀ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੁਖ ਦੇ ਅਨੁਕੂਲ ਹੈ ਜੋ ਭਾਰਤ ਦੇ ਇਤਿਹਾਸ ਅਤੇ ਸੱਭਿਆਚਾਰ ਦੇ ਅਹਿਮ ਪਹਿਲੂਆਂ ਨੂੰ ਮਨਾਉਣ  ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। 

ਉਨ੍ਹਾਂ ਰੇਖਾਂਕਿਤ ਕੀਤਾ ਕਿ ਇਸਤੋਂ ਪਹਿਲਾਂ ਬੋਸ ਦੀ ਜਯੰਤੀ ਨੂੰ ‘ਪਰਾਕ੍ਰਮ ਦਿਵਸ’ ਦੇ ਰੂਪ ’ਚ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਸੀ। ਸੂਤਰਾਂ ਨੇ ਦੱਸਿਆ ਕਿ ਹੋਰ ਦਿਵਸ ਜੋ ਹਰ ਸਾਲ ਮਨਾਏ ਜਾਣ ਦਾ ਫੈਸਲਾ ਲਿਆ ਗਿਆ ਹੈ ਉਨ੍ਹਾਂ ’ਚ 14 ਅਗਸਤ ਨੂੰ ‘ਵੰਡ ਦਾ ਡਰਾਉਣਾ ਯਾਦਗਾਰ ਦਿਵਸ’, 31 ਅਕਤੂਬਰ ਨੂੰ ਰਾਸ਼ਟਰੀ ਏਕਤਾ ਦਿਵਸ (ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ), 15 ਨਵੰਬਰ ਜਨਜਾਤੀ ਦਿਵਸ (ਬਿਰਸਾ ਮੁੰਡਾ ਜਯੰਤੀ), 26 ਨਵੰਬਰ ਨੂੰ ਸੰਵਿਧਾਨ ਦਿਵਸ ਅਤੇ 26 ਦਸੰਬਰ ਨੂੰ ਵੀਰ ਬਾਲ ਦਿਵਸ (ਸਿੱਖਾਂ ਦੇ 10ਵੇਂ ਗੁਰੂ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ) ਸ਼ਾਮਲ ਹਨ।


Rakesh

Content Editor

Related News