ਗਣਤੰਤਰ ਦਿਵਸ- PM ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Saturday, Jan 26, 2019 - 12:55 PM (IST)

ਗਣਤੰਤਰ ਦਿਵਸ- PM ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ-ਅੱਜ ਦੇਸ਼ ਭਰ 'ਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰ ਜਵਾਨ ਜਯੋਤੀ ਪਹੁੰਚੇ, ਜਿੱਥੇ ਸ਼ਹੀਦ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਵੀ ਮੌਜ਼ੂਦ ਹਨ। ਅਮਰ ਜਵਾਨ ਜੋਤੀ ਸਮਾਰਕ ਦਾ ਨਿਰਮਾਣ 1971 ਦੇ ਇੰਡੋ-ਪਾਕਿ ਯੁੱਧ 'ਚ ਮਾਰੇ ਗਏ ਭਾਰਤੀ ਫੌਜੀਆਂ ਦੀ ਯਾਦ 'ਚ ਕੀਤਾ ਗਿਆ ਸੀ। 

ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਵਧਾਈ-

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। 

ਗਣਤੰਤਰ ਦਿਵਸ ਦੇ ਮੌਕੇ 'ਤੇ ਰਾਜਪੱਥ 'ਤੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ 'ਚ ਵੱਖ-ਵੱਖ ਸੂਬਿਆਂ ਵੱਲੋਂ ਝਾਕੀਆਂ ਕੱਢੀਆਂ ਜਾਂਦੀਆਂ ਹਨ।ਇਸ ਸਮਾਰੋਹ ਦੇ ਮੱਦੇਨਜ਼ਰ ਦਿੱਲੀ 'ਚ 25,000 ਸੁਰੱਖਿਆ ਕਰਮਚਾਰੀ ਤੈਨਾਤ ਕੀਤੇ ਗਏ ਹਨ।

PunjabKesari


author

Iqbalkaur

Content Editor

Related News