ਗਣਤੰਤਰ ਦਿਵਸ ਹਿੰਸਾ: ਦਿੱਲੀ ਪੁਲਸ ਨੇ 3 ਹੋਰ ਲੋਕਾਂ ਨੂੰ ਕੀਤਾ ਗਿ੍ਰਫ਼ਤਾਰ

02/13/2021 6:19:18 PM

ਨਵੀਂ ਦਿੱਲੀ— ਉੱਤਰੀ ਦਿੱਲੀ ਦੇ ਬੁਰਾੜੀ ਖੇਤਰ ਵਿਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮਗਰੋਂ ਦਿੱਲੀ ਪੁਲਸ ਐਕਸ਼ਨ ’ਚ ਹੈ। ਇਸ ਹਿੰਸਾ ਦੇ ਸਿਲਸਿਲੇ ’ਚ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ ਨੇ ਤਿੰਨ ਹੋਰ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਸ ਨੇ ਸ਼ਨੀਵਾਰ ਯਾਨੀ ਕਿ ਅੱਜ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੁਟੇਜ਼ ਅਤੇ ਤਕਨੀਕੀ ਜਾਂਚ ਦੀ ਮਦਦ ਤੋਂ ਦੋਸ਼ੀਆਂ ਦੀ ਪਹਿਚਾਣ ਸੁਖਮੀਤ ਸਿੰਘ (35), ਗੁਨਦੀਪ ਸਿੰਘ (33) ਅਤੇ ਹਰਵਿੰਦਰ ਸਿੰਘ (32) ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ: ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹਾ ਲੈ ਕੇ ਪਹੁੰਚੀ ਦਿੱਲੀ ਪੁਲਸ

ਪੁਲਸ ਮੁਤਾਬਕ ਗੁਨਦੀਪ ਅਤੇ ਸੁਖਮੀਤ ਦੋਵੇਂ ਪੱਛਮੀ ਦਿੱਲੀ ਦੇ ਹਰੀ ਨਗਰ ਦੇ ਵਾਸੀ ਹਨ, ਜਦਕਿ ਹਰਵਿੰਦਰ ਲਿਬਾਸਪੁਰ ਇਲਾਕੇ ਦਾ ਵਾਸੀ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਉੱਤਰੀ ਜ਼ਿਲੇ੍ਹੇ ਦੇ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਨੇ ਗਣਤੰਤਰ ਦਿਵਸ ’ਤੇ ਬੁਰਾੜੀ ਖੇਤਰ ਵਿਚ ਹੋਈ ਹਿੰਸਾ ਵਿਚ ਉਨ੍ਹਾਂ ਦੀ ਸ਼ਮੂਲੀਅਤ ਲਈ 3 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਨ੍ਹਾਂ ਲੋਕਾਂ ਦੀ ਗਿ੍ਰਫ਼ਤਾਰੀ ਦੇ ਨਾਲ ਹੀ ਪੁਲਸ ਗਣਤੰਤਰ ਦਿਵਸ ’ਤੇ ਬੁਰਾੜੀ ਵਿਚ ਹੋਈ ਹਿੰਸਾ ਦੇ ਸਿਲਸਿਲੇ ਵਿਚ ਹੁਣ ਤੱਕ 14 ਲੋਕਾਂ ਨੂੰ ਗਿ੍ਰਫ਼ਤਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਤੋਮਰ ਬੋਲੇ- ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਦਾ ਕੋਈ ਰਿਕਾਰਡ ਨਹੀਂ

ਜ਼ਿਕਰਯੋਗ ਹੈ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਪੁਲਸ ਨਾਲ ਝੜਪ ਹੋ ਗਈ ਸੀ। ਗਣਤੰਤਰ ਦਿਵਸ ’ਤੇ ਹੋਈ ਹਿੰਸਾ ਦੌਰਾਨ 500 ਤੋਂ ਵਧੇਰੇ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ ਸਨ, ਜਦਕਿ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ: ਸਮਝੌਤੇ ਤਾਂ ਕਾਗਜ਼ਾਂ ’ਚ ਹੁੰਦੇ ਹਨ, ਜੰਮੂ-ਕਸ਼ਮੀਰ ਸਾਡੇ ਦਿਲ ’ਚ ਹੈ: ਅਮਿਤ ਸ਼ਾਹ


Tanu

Content Editor

Related News