ਉੱਤਰਕਾਸ਼ੀ 'ਚ ਮਲਬੇ ਹੇਠ ਦੱਬੀਆਂ 40 ਜ਼ਿੰਦਗੀਆਂ,ਪਹੁੰਚਾਈ ਜਾ ਰਹੀ ਆਕਸੀਜਨ,ਬਚਾਅ ਕਾਰਜ ਜਾਰੀ

Monday, Nov 13, 2023 - 10:14 AM (IST)

ਉੱਤਰਕਾਸ਼ੀ 'ਚ ਮਲਬੇ ਹੇਠ ਦੱਬੀਆਂ 40 ਜ਼ਿੰਦਗੀਆਂ,ਪਹੁੰਚਾਈ ਜਾ ਰਹੀ ਆਕਸੀਜਨ,ਬਚਾਅ ਕਾਰਜ ਜਾਰੀ

ਉੱਤਰਾਖੰਡ: ਉੱਤਰਾਖੰਡ ਦੇ ਉੱਤਰਕਾਸ਼ੀ 'ਚ ਰਾਸ਼ਟਰੀ ਰਾਜਮਾਰਗ 'ਤੇ ਇਕ ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਐਤਵਾਰ ਸਵੇਰੇ ਢਹਿ ਜਾਣ ਕਾਰਨ ਕਰੀਬ 40 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਮਜ਼ਦੂਰਾਂ ਦੀ ਜਾਨ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਮੌਕੇ 'ਤੇ ਪੁਲਸ, ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ, ਰਾਜ ਆਫ਼ਤ ਰਿਸਪਾਂਸ ਫੋਰਸ, ਫਾਇਰ ਬ੍ਰਿਗੇਡ, ਐਮਰਜੈਂਸੀ 108 ਅਤੇ ਸੁਰੰਗ ਦਾ ਨਿਰਮਾਣ ਕਰਵਾ ਰਹੀ ਸੰਸਥਾ ਨੈਸ਼ਨਲ ਹਾਈਵੇਅ ਅਤੇ ਬੁਨਿਆਦੀ ਵਿਕਾਸ ਨਿਗਮ ਲਿਮਟਿਡ (ਐੱਨ.ਐੱਚ.ਆਈ.ਡੀ.ਸੀ.ਐੱਲ.) ਦੇ ਕਰਮਚਾਰੀ ਵੀ ਮੌਕੇ 'ਤੇ ਸੁਰੰਗ ਖੁੱਲ੍ਹਵਾਉਣ ਦੇ ਕੰਮ 'ਚ ਜੁਟੇ ਹੋਏ ਹਨ।

ਇਹ ਵੀ ਪੜ੍ਹੋ :  ਰਾਸ਼ਟਰੀ ਜਾਂਚ ਏਜੰਸੀ ਦੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ

ਪ੍ਰੋਵਿੰਸ਼ੀਅਲ ਗਾਰਡ ਦੇ ਜਵਾਨ ਰਣਵੀਰ ਸਿੰਘ ਚੌਹਾਨ ਨੇ ਕਿਹਾ ਕਿ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹਰ ਕੋਈ ਮਿਹਨਤ ਕਰ ਰਿਹਾ ਹੈ ਤਾਂ ਜੋ ਮਲਬੇ ਹੇਠ ਦੱਬੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ। ਡਰਿੱਲ ਮਸ਼ੀਨਾਂ ਦੀ ਮਦਦ ਨਾਲ ਮਲਬੇ ਨੂੰ ਕੱਟਿਆ ਜਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਮਜ਼ਦੂਰਾਂ ਨੂੰ ਕੱਢਣ ਲਈ 2 ਤੋਂ 3 ਦਿਨ ਲੱਗ ਸਕਦੇ ਹਨ। ਸਟੇਟ ਡਿਜ਼ਾਸਟਰ ਰਿਸਪਾਂਸ ਅਧਿਕਾਰੀ ਦੁਰਗੇਸ਼ ਰਾਠੋਡੀ ਮੁਤਾਬਕ ਕਰੀਬ 40 ਮਜ਼ਦੂਰ ਅੰਦਰ ਫਸੇ ਹੋਏ ਹਨ। ਮਲਬੇ ਵਿੱਚ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News