ਰਿਜ਼ਰਵ ਬੈਂਕ 10ਵੀਂ ਪਾਸ ਨੂੰ ਦੇ ਰਿਹੈ ਨੌਕਰੀ, ਅੱਜ ਹੀ ਕਰੋ ਅਪਲਾਈ
Friday, Jan 16, 2026 - 11:11 AM (IST)
ਵੈੱਬ ਡੈਸਕ- ਭਾਰਤੀ ਰਿਜ਼ਰਵ ਬੈਂਕ 'ਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਆਰਬੀਆਈ ਨੇ ਹਾਲ ਹੀ 'ਚ ਆਫ਼ਿਸ ਅਟੈਂਡੈਂਟ ਦੇ ਅਹੁਦਿਆਂ 'ਤੇ ਨਵੀਆਂ ਭਰਤੀਆਂ ਦਾ ਐਲਾਨ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 572 ਅਹੁਦੇ ਭਰੇ ਜਾਣਗੇ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ ਹੈ। ਉਮੀਦਵਾਰ 1/1/2026 ਤੱਕ ਅੰਡਰਗ੍ਰੈਜੂਏਟ ਹੋਣਾ ਚਾਹੀਦਾ। ਗਰੈਜੂਏਟ ਅਤੇ ਉੱਚ ਯੋਗਤਾ ਵਾਲੇ ਉਮੀਦਵਾਰ ਅਪਲਾਈ ਕਰਨ ਦੇ ਯੋਗ ਨਹੀਂ ਹੈ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 25 ਸਾਲ ਤੱਕ ਹੋਣੀ ਚਾਹੀਦੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 4 ਫਰਵਰੀ 2026 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰ ਨੂੰ 24,250 ਰੁਪਏ ਤੋਂ 53,550 ਰੁਪਏ ਤੱਕ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
