ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਦਾਸ ਨੇ ਵਿੱਤ ਮੰਤਰੀ ਸੀਤਾਰਮਨ ਨਾਲ ਕੀਤੀ ਮੁਲਾਕਾਤ

03/20/2024 6:18:41 PM

ਨਵੀਂ ਦਿੱਲੀ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਵਿੱਤ ਮੰਤਰੀ ਨਾਲ ਦਾਸ ਦੀ ਇਹ ਬੈਠਕ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਤੋਂ ਕਰੀਬ ਪੰਦਰਵਾੜਾ ਪਹਿਲਾਂ ਹੋਈ ਸੀ। ਦਾਸ ਦੀ ਅਗਵਾਈ ਵਾਲੀ ਮੁਦਰਾ ਨੀਤੀ ਕਮੇਟੀ (MPC)ਦੀ ਬੈਠਕ 3 ਤੋਂ 5 ਅਪ੍ਰੈਲ ਤੱਕ ਹੋਵੇਗੀ। 

ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ

ਦੱਸ ਦੇਈਏ ਕਿ ਵਿੱਤੀ ਸਾਲ 2024-25 ਲਈ ਇਹ ਪਹਿਲੀ ਮੁਦਰਾ ਸਮੀਖਿਆ ਮੀਟਿੰਗ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ MPC ਦੀ ਬੈਠਕ 'ਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਅਗਲੇ ਵਿੱਤੀ ਸਾਲ ਲਈ ਮਹਿੰਗਾਈ ਅਤੇ ਵਿਕਾਸ ਦੇ ਹਾਲਾਤ 'ਤੇ ਅਨੁਮਾਨ ਪੇਸ਼ ਕੀਤੇ ਜਾਣਗੇ। ਫਰਵਰੀ 'ਚ ਆਪਣੀ ਆਖਰੀ ਨੀਤੀਗਤ ਬੈਠਕ 'ਚ ਆਰਬੀਆਈ ਨੇ ਵਿੱਤੀ ਸਾਲ 2024-25 ਲਈ ਵਿਕਾਸ ਦਰ 7 ਫ਼ੀਸਦੀ ਅਤੇ ਮਹਿੰਗਾਈ ਦਰ 4.5 ਫ਼ੀਸਦੀ ਰਹਿਣ ਦਾ ਅਨੁਮਾਨ ਲਗਾਇਆ ਸੀ। 

ਇਹ ਵੀ ਪੜ੍ਹੋ - ਹੋਲੀ ਵਾਲੇ ਦਿਨ ਲੱਗ ਰਿਹੈ ਸਾਲ ਦਾ ਪਹਿਲਾ 'ਚੰਦਰ ਗ੍ਰਹਿਣ', 100 ਸਾਲਾਂ ਬਾਅਦ ਬਣ ਰਿਹੈ ਅਜਿਹਾ ਸੰਯੋਗ

ਦੂਜੇ ਪਾਸੇ ਮੰਗਲਵਾਰ ਨੂੰ ਜਾਰੀ ਇੱਕ ਬੁਲੇਟਿਨ ਵਿੱਚ, ਆਰਬੀਆਈ ਨੇ ਕਿਹਾ ਕਿ ਰਿਜ਼ਰਵ ਬੈਂਕ ਦੇ ਚਾਰ ਫ਼ੀਸਦੀ ਦੇ ਟੀਚੇ ਤੱਕ ਪ੍ਰਚੂਨ ਮਹਿੰਗਾਈ ਨੂੰ ਤੇਜ਼ੀ ਨਾਲ ਹੇਠਾਂ ਲਿਆਉਣ ਵਿੱਚ ਖੁਰਾਕ ਕੀਮਤਾਂ ਦਾ ਦਬਾਅ ਇੱਕ ਰੁਕਾਵਟ ਹੈ। ਕੰਜ਼ਿਊਮਰ ਪ੍ਰਾਈਸ ਇੰਡੈਕਸ (ਸੀਪੀਆਈ) ਆਧਾਰਿਤ ਪ੍ਰਚੂਨ ਮਹਿੰਗਾਈ ਦਸੰਬਰ ਤੋਂ ਹੇਠਾਂ ਆ ਰਹੀ ਹੈ ਅਤੇ ਫਰਵਰੀ ਵਿਚ 5.09 ਫ਼ੀਸਦੀ 'ਤੇ ਰਹੀ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News