ਵੱਡੀ ਖ਼ਬਰ : RBI ਦਾ ਗਵਰਨਰ ਬਦਲਿਆ, ਜਾਣੋ ਹੁਣ ਕਿਸ ਨੂੰ ਮਿਲੀ ਕਮਾਨ
Monday, Dec 09, 2024 - 05:46 PM (IST)
ਨਵੀਂ ਦਿੱਲੀ (ਭਾਸ਼ਾ)- ਸਰਕਾਰ ਨੇ ਮਾਲੀਆ ਸਕੱਤਰ ਸੰਜੇ ਮਲਹੋਤਰਾ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦਾ ਅਗਲਾ ਗਵਰਨਰ ਨਿਯੁਕਤ ਕੀਤਾ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮਲਹੋਤਰਾ 1990 ਬੈਚ ਦੇ ਰਾਜਸਥਾਨ ਕੈਡਰ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਦੇ ਅਧਿਕਾਰੀ ਹਨ। ਉਹ ਮੌਜੂਦਾ ਗਵਰਨਰ ਸ਼ਕਤੀਕਾਂਤ ਦਾਸ ਦੀ ਜਗ੍ਹਾ ਲੈਣਗੇ, ਜਿਨ੍ਹਾਂ ਦਾ ਦੂਜਾ ਕਾਰਜਕਾਲ ਕੱਲ੍ਹ ਯਾਨੀ ਮੰਗਲਵਾਰ (10 ਦਸੰਬਰ 2024) ਨੂੰ ਖ਼ਤਮ ਹੋ ਰਿਹਾ ਹੈ। ਮਲਹੋਤਰ ਆਰ.ਬੀ.ਆਈ. ਦੇ 26ਵੇਂ ਗਵਰਨਰ ਹੋਣਗੇ।
ਸੰਜੇ ਮਲਹੋਤਰਾ ਨੇ ਆਪਣੀ ਇੰਜੀਨੀਅਰਿੰਗ ਦੀ ਡਿਗਰੀ ਆਈ.ਆਈ.ਟੀ. ਕਾਨਪੁਰ ਤੋਂ ਲਈ ਹੈ, ਜਦੋਂ ਕਿ ਪ੍ਰਿੰਸਟਨ ਯੂਨੀਵਰਸਿਟੀ ਤੋਂ ਉਨ੍ਹਾਂ ਨੇ ਮਾਸਟਰਜ਼ ਦੀ ਡਿਗਰੀ ਹਾਸਲ ਕੀਤੀ ਹੈ। ਬੀਤੇ 30 ਸਾਲਾਂ ਤੋਂ ਮਲਹੋਤਰਾ ਪਾਵਰ, ਫਾਇਨੈਂਸ, ਟੈਕਸੇਸ਼ਨ, ਆਈ.ਟੀ. ਵਰਗੇ ਵਿਭਾਗਾਂ 'ਚ ਆਪਣੀ ਸੇਵਾ ਨਿਭਾ ਚੁੱਕੇ ਹਨ। ਜਿੱਥੇ ਤੱਕ ਸ਼ਕਤੀਕਾਂਤ ਦਾਸ ਦੀ ਗੱਲ ਹੈ ਤਾਂ ਉਨ੍ਹਾਂ ਦਾ ਕਾਰਜਕਾਲ ਸ਼ਾਨਦਾਰ ਰਿਹਾ। ਸ਼ਕਤੀਕਾਂਤ ਦਾਸ ਕਰੀਬ 6 ਸਾਲਾਂ ਤੱਕ ਆਰ.ਬੀ.ਆਈ. ਦੇ ਗਵਰਨਰ ਰਹੇ। ਉਨ੍ਹਾਂ ਨੇ ਉਰਜਿਤ ਪਟੇਲ ਦੇ ਅਚਾਨਕ ਅਸਤੀਫ਼ੇ ਤੋਂ ਬਾਅਦ ਜ਼ਿੰਮੇਵਾਰੀ ਸੰਭਾਲੀ ਸੀ। ਸ਼ਕਤੀਕਾਂਤ ਦਾਸ ਨੇ ਕੋਰੋਨਾ ਦੌਰਾਨ ਅਤੇ ਉਸ ਤੋਂ ਬਾਅਦ ਦੇਸ਼ 'ਚ ਮਹਿੰਗਾਈ ਦੀ ਸਮੱਸਿਆ ਨੂੰ ਕਾਬੂ ਕਰਨ ਦੀ ਦਿਸ਼ਾ 'ਚ ਜ਼ਿਕਰਯੋਗ ਕੰਮ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8