ਹਿਮਾਚਲ ਕੈਬਨਿਟ ''ਚ ਫੇਰਬਦਲ ਦੀ ਤਿਆਰੀ, CM ਜੈਰਾਮ ਠਾਕੁਰ ਨੇ ਦਿੱਤੇ ਸੰਕੇਤ
Sunday, Jan 30, 2022 - 01:43 PM (IST)
ਸ਼ਿਮਲਾ- ਹਿਮਾਚਲ ਕੈਬਨਿਟ 'ਚ ਫੇਰਬਦਲ ਦੀ ਤਿਆਰ ਚੱਲ ਰਹੀ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਪ੍ਰਦੇਸ਼ ਕੈਬਨਿਟ 'ਚ ਤਬਦੀਲੀ ਦੀਆਂ ਸੰਭਾਵਨਾਵਾਂ ਨੂੰ ਸਵੀਕਾਰ ਕੀਤਾ ਹੈ। ਜੈਰਾਮ ਠਾਕੁਰ ਨੇ ਕਿਹਾ ਕਿ 5 ਸੂਬਿਆਂ ਦੀਆਂ ਚੋਣਾਂ ਤੋਂ ਬਾਅਦ ਕੈਬਨਿਟ 'ਚ ਤਬਦੀਲੀ ਨੂੰ ਲੈ ਕੇ ਸੀਨੀਅਰ ਲੀਡਰਸ਼ਿਪ ਫ਼ੈਸਲਾ ਲਵੇਗੀ। ਜੈਰਾਮ ਨੇ ਕਿਹਾ ਕਿ ਹਿਮਾਚਲ ਕੈਬਨਿਟ 'ਚ ਫੇਰਬਦਲ ਦੀਆਂ ਸੰਭਾਵਨਾਵਾਂ ਹਨ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁੱਖ ਮੰਤਰੀ ਨੇ ਦਿੱਲੀ 'ਚ ਮੁਲਾਕਾਤ ਕੀਤੀ ਅਤੇ ਪ੍ਰਦੇਸ਼ ਦੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ।
ਇਹ ਵੀ ਪੜ੍ਹੋ : ਸਾਵਧਾਨ! ਚਮੜੀ 'ਤੇ 21 ਅਤੇ ਪਲਾਸਟਿਕ 'ਤੇ 8 ਘੰਟੇ ਜਿਊਂਦਾ ਰਹਿੰਦੈ ਓਮੀਕ੍ਰੋਨ
ਹੁਣ ਕੇਂਦਰੀ ਅਗਵਾਈ 5 ਸੂਬਿਆਂ 'ਚ ਹੋਣ ਵਾਲੀਆਂ ਚੋਣਾਂ 'ਚ ਰੁਝੀ ਹੈ। ਇਨ੍ਹਾਂ ਚੋਣਾਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਕੈਬਨਿਟ 'ਚ ਫੇਰਬਦਲ ਦੀ ਪੂਰੀ ਸੰਭਾਵਨਾ ਹੈ। ਨੱਢਾ ਨਾਲ ਇਸ ਵਿਸ਼ਿਆਂ 'ਤੇ ਚਰਚਾ ਹੋਈ। ਪ੍ਰਦੇਸ਼ ' ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ ਹੈ ਜੋ ਚਿੰਤਾ ਦਾ ਵਿਸ਼ਾ ਹੈ। 31 ਜਨਵਰੀ ਨੂੰ ਕੈਬਨਿਟ ਦੀ ਬੈਠਕ 'ਚ ਬੰਦਿਸ਼ਾਂ 'ਤੇ ਫ਼ੈਸਲਾ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸੰਬੰਧੀ ਕੀਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ