ਦਿੱਲੀ ''ਚ ਮੌਤ ਦਾ ਤਾਂਡਵ ! ਰਿਹਾਇਸ਼ੀ ਇਲਾਕੇ ''ਚ ਤੜਕਸਾਰ ਲੱਗੀ ਅੱਗ ਨੇ ਲਈ 9 ਲੋਕਾਂ ਦੀ ਜਾਨ

Sunday, May 03, 2026 - 10:04 AM (IST)

ਦਿੱਲੀ ''ਚ ਮੌਤ ਦਾ ਤਾਂਡਵ ! ਰਿਹਾਇਸ਼ੀ ਇਲਾਕੇ ''ਚ ਤੜਕਸਾਰ ਲੱਗੀ ਅੱਗ ਨੇ ਲਈ 9 ਲੋਕਾਂ ਦੀ ਜਾਨ

ਨਵੀਂ ਦਿੱਲੀ- ਪੂਰਬੀ ਦਿੱਲੀ ਦੇ ਵਿਵੇਕ ਵਿਹਾਰ 'ਚ ਐਤਵਾਰ ਤੜਕੇ ਇਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਵਿਵੇਕ ਵਿਹਾਰ ਫੇਜ਼-1 'ਚ ਚਾਰ ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਦੀ ਸੂਚਨਾ ਤੜਕੇ ਕਰੀਬ 3.48 ਵਜੇ ਮਿਲੀ, ਜਿਸ ਤੋਂ ਬਾਅਦ ਪੁਲਸ, ਫਾਇਰ ਬ੍ਰਿਗੇਡ ਅਤੇ ਆਫ਼ਤ ਪ੍ਰਬੰਧ ਦਲ ਮੌਕੇ 'ਤੇ ਪਹੁੰਚੇ। ਪੁਲਸ ਅਨੁਸਾਰ, ਅੱਗ ਨੇ ਇਮਾਰਤ ਦੀ ਦੂਜੀ, ਤੀਜੀ ਅਤੇ ਚੌਥੀ ਮੰਜ਼ਿਲ 'ਤੇ ਸਥਿਤ ਕਈ ਫਲੈਟ ਆਪਣੀ ਲਪੇਟ 'ਚ ਲੈ ਲਏ, ਜਿਸ ਤੋਂ ਬਾਅਦ ਵੱਡੇ ਪੈਮਾਨੇ 'ਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। 

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਅੱਗ ਬੁਝਾਉਣ ਦੀ ਮੁਹਿੰਮ ਦੌਰਾਨ ਕੰਪਲੈਕਸ ਤੋਂ ਕਰੀਬ 10 ਤੋਂ 15 ਲੋਕਾਂ ਨੂੰ ਬਚਾਇਆ ਗਿਆ। ਇਨ੍ਹਾਂ 'ਚੋਂ 2 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਹਸਪਤਾਲ ਲਿਜਾਇਆ ਗਿਆ।'' ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕੁੱਲ 12 ਗੱਡੀਆਂ ਭੇਜੀਆਂ ਗਈਆਂ ਅਤੇ ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐੱਮਏ), ਆਵਾਜਾਈ ਪੁਲਸ ਅਤੇ ਸਥਾਨਕ ਪੁਲਸ ਦੇ ਦਲਾਂ ਨੇ ਬਚਾਅ ਅਤੇ ਨਿਕਾਸੀ ਕੋਸ਼ਿਸ਼ਾਂ 'ਚ ਮਦਦ ਕੀਤੀ। ਪੁਲਸ ਨੇ ਦੱਸਿਆ ਕਿ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਪੁਲਸ ਅਨੁਸਾਰ, ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਕੁਝ ਲਾਸ਼ਾਂ ਇੰਨੀ ਬੁਰੀ ਤਰ੍ਹਾਂ ਸੜ ਚੁੱਕੀਆਂ ਹਨ ਕਿ ਕੰਕਾਲ ਵਰਗੀ ਹਾਲਤ 'ਚ ਹਨ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News