ਬਿਹਾਰ ਚੋਣਾਂ ਖਤਮ ਹੁੰਦੇ ਹੀ ਕਾਂਗਰਸ ਨੂੰ ਵੱਡਾ ਝਟਕਾ! ਸਾਬਕਾ ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫਾ

Wednesday, Nov 12, 2025 - 12:42 AM (IST)

ਬਿਹਾਰ ਚੋਣਾਂ ਖਤਮ ਹੁੰਦੇ ਹੀ ਕਾਂਗਰਸ ਨੂੰ ਵੱਡਾ ਝਟਕਾ! ਸਾਬਕਾ ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਕੀਲ ਅਹਿਮਦ ਨੇ ਮੰਗਲਵਾਰ ਨੂੰ ਬਿਹਾਰ ਦੀ ਸਥਾਨਕ ਲੀਡਰਸ਼ਿਪ ਨਾਲ ਮਤਭੇਦਾਂ ਦਾ ਹਵਾਲਾ ਦਿੰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਅਹਿਮਦ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਮੱਲਿਕਾਰੁਜਨ ਖੜਗੇ ਨੂੰ ਭੇਜਿਆ।

PunjabKesari

ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ। ਅਹਿਮਦ ਦਾ ਅਸਤੀਫਾ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਦੂਜੇ ਅਤੇ ਆਖਰੀ ਪੜਾਅ ਦੀ ਵੋਟਿੰਗ ਵਾਲੇ ਦਿਨ ਆਇਆ।


author

Rakesh

Content Editor

Related News