ਜੰਮੂ-ਕਸ਼ਮੀਰ ''ਚ ਬੁਨਿਆਦੀ ਅਧਿਕਾਰਾਂ ਨੂੰ ਬਹਾਲ ਕਰਾਉਣਾ ਸਾਡੀ ਤਰਜੀਹ: ਮਹਿਬੂਬਾ ਮੁਫਤੀ

05/17/2023 4:52:43 PM

ਸ਼੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਤਰਜੀਹ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨਹੀਂ ਸਗੋਂ ਉਨ੍ਹਾਂ ਦੀ ਪਾਰਟੀ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਜਨਤਾ ਦੀਆਂ ਬੁਨਿਆਦੀ ਅਧਿਕਾਰਾਂ ਦੀ ਬਹਾਲੀ 'ਤੇ ਧਿਆਨ ਕੇਂਦਰਿਤ ਕਰਨਾ ਚਾਹੇਗੀ। ਮਹਿਬੂਬਾ ਨੇ ਸ਼੍ਰੀਨਗਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਤਾਂ ਦੂਰ ਦੀ ਗੱਲ ਹੈ। ਜਨਤਾ ਦੇ ਉਨ੍ਹਾਂ ਬੁਨਿਆਦੀ ਅਧਿਕਾਰਾਂ ਨੂੰ ਬਹਾਲ ਕਰਨਾ ਤਰਜੀਹ ਹੋਣੀ ਚਾਹੀਦੀ ਹੈ, ਜੋ ਉਨ੍ਹਾਂ ਨਹੀਂ ਦਿੱਤੀ ਜਾ ਰਹੀ। ਲੋਕਾਂ ਕੋਲ ਆਵਾਜਾਈ ਦੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਹੋਣੀ ਚਾਹੀਦੀ ਹੈ। 

ਮਹਿਬੂਬਾ ਨੇ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਕੋਲ ਸਾਧਨ ਹੁੰਦੇ ਤਾਂ ਉਹ 2019 ਮਗਰੋਂ ਦੇਸ਼ ਦੀਆਂ ਅਨੇਕਾਂ ਜੇਲ੍ਹਾਂ ਵਿਚ ਬੰਦ ਕਸ਼ਮੀਰੀ ਕੈਦੀਆਂ ਦੇ ਮਾਮਲੇ 'ਚ ਸੁਪਰੀਮ ਕੋਰਟ ਵਿਚ ਪੈਰਵੀ ਕਰਦੀ। ਮਹਿਬੂਬਾ ਨੇ ਕਿਹਾ ਕਿ ਇਨ੍ਹਾਂ ਕੈਦੀਆਂ ਕੋਲ ਕਾਨੂੰਨੀ ਲੜਾਈ ਲੜਨ ਲਈ ਸਾਧਨ ਨਹੀਂ ਹਨ ਅਤੇ ਉਨ੍ਹਾਂ ਦੇ ਮਾਮਲਿਆਂ ਵਿਚ ਮੁਸ਼ਕਲ ਨਾਲ ਹੀ ਸੁਣਵਾਈ ਹੋ ਰਹੀ ਹੈ। 

ਧਾਰਾ 370 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਤਾਜ਼ਾ ਬਿਆਨ ਬਾਰੇ ਪੁੱਛੇ ਜਾਣ 'ਤੇ ਮਹਿਬੂਬਾ ਨੇ ਕਿਹਾ ਕਿ ਉਹ ਧਾਰਾ 370 ਦੀ ਮਹੱਤਤਾ 'ਤੇ ਉਨ੍ਹਾਂ ਨਾਲ ਗੱਲ ਨਹੀਂ ਕਰ ਸਕਦੀ, ਜਿਨ੍ਹਾਂ ਨੇ 'ਦੇਸ਼ ਦੇ ਸੰਵਿਧਾਨ ਨੂੰ ਤਬਾਹ' ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕੀ ਦੱਸਾਂ? ਭਾਜਪਾ ਦੇਸ਼ ਦੇ ਸੰਵਿਧਾਨ ਦਾ ਸਨਮਾਨ ਨਹੀਂ ਕਰ ਰਹੀ ਹੈ। ਭਾਜਪਾ ਨੇ ਆਪਣਾ ਫਿਰਕੂ ਏਜੰਡਾ ਲਾਗੂ ਕੀਤਾ ਹੈ। ਉਹ ਧਾਰਾ-370 ਦੇ ਮਹੱਤਵ ਨੂੰ ਨਹੀਂ ਜਾਣਦੇ। ਇਹ ਜੰਮੂ-ਕਸ਼ਮੀਰ ਅਤੇ ਦੇਸ਼ ਵਿਚਾਲੇ ਇਕ ਪੁਲ ਹੈ, ਜਿਸ ਨੂੰ ਉਨ੍ਹਾਂ ਨੇ ਤੋੜ ਦਿੱਤਾ ਹੈ।


Tanu

Content Editor

Related News