ਨਸ਼ਿਆਂ ਨੂੰ ਲੈ ਕੇ ਮੋਦੀ ਸਰਕਾਰ ਦੀ ਠੋਸ ਕਾਰਵਾਈ ਦੇ ਦਿਸ ਰਹੇ ਨਤੀਜੇ : ਸ਼ਾਹ
Monday, Mar 04, 2024 - 11:14 AM (IST)
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਨਸ਼ਿਆਂ ਨੂੰ ਲੈ ਕੇ ਮੋਦੀ ਸਰਕਾਰ ਦੀ ਠੋਸ ਕਾਰਵਾਈ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆਏ ਹਨ, ਜਿਸ ਕਾਰਨ ਗ੍ਰਿਫਤਾਰੀਆਂ ਅਤੇ ਜ਼ਬਤੀ ਦੀ ਮਾਤਰਾ ’ਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਨੇ ‘ਐਕਸ’ ’ਤੇ ਇਕ ਪੋਸਟ ਵਿਚ ਇਹ ਵੀ ਕਿਹਾ ਕਿ ਨਸ਼ਾ ਮੁਕਤ ਭਾਰਤ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਡਾ ਤੋਹਫਾ ਹੈ।
ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸਰਕਾਰਾਂ ਅਤੇ ਏਜੰਸੀਆਂ ਵਿਚਾਲੇ ਤਾਲਮੇਲ ਅਤੇ ਸਹਿਯੋਗ ਰਾਹੀਂ ਪੂਰੇ ਦੇਸ਼ ’ਚ ਇਕ ਮਜ਼ਬੂਤ ਐਂਟੀ-ਨਰੋਕੋਟਿਕਸ ਸਿਸਟਮ ਬਣਾਇਆ ਗਿਆ ਹੈ। ਉਨ੍ਹਾਂ ਨੇ ਹੈਸ਼ਟੈਗ ‘ਡਰੱਗਜ਼ ਫ੍ਰੀ ਇੰਡੀਆ’ ਨਾਲ ਲਿਖਿਆ ਕਿ ਇਸ ਰਣਨੀਤੀ ਦੇ ਨਤੀਜੇ ਵਜੋਂ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਅਤੇ ਦਰਜ ਕੀਤੇ ਗਏ ਮਾਮਲਿਆਂ ਦੀ ਗਿਣਤੀ ’ਚ ਵਾਧਾ ਹੋਇਆ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਮੋਦੀ ਸਰਕਾਰ ਦੀ ਠੋਸ ਕਾਰਵਾਈ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆਏ ਹਨ।