ਨਮਾਜ਼ ਪੜ੍ਹਦੇ-ਪੜ੍ਹਦੇ ਅੱਲ੍ਹਾ ਨੂੰ ਪਿਆਰਾ ਹੋ ਗਿਆ ਫ਼ੌਜ ਦਾ ਸੇਵਾਮੁਕਤ ਬਜ਼ੁਰਗ (ਵੀਡੀਓ)
Thursday, May 02, 2024 - 03:41 PM (IST)
ਨੈਸ਼ਨਲ ਡੈਸਕ- ਕਹਿੰਦੇ ਨੇ ਮੌਤ ਕਿਵੇਂ ਅਤੇ ਕਿੱਥੇ ਆਉਣੀ ਹੈ, ਇਸ ਦਾ ਕਿਸੇ ਨੂੰ ਪਤਾ ਨਹੀਂ ਹੁੰਦਾ। ਗਾਜ਼ੀਆਬਾਦ ਵਿਚ ਇਹੋ ਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰੱਬ ਦਾ ਨਾਂ ਲੈਂਦਿਆਂ ਇਕ ਬਜ਼ੁਰਗ ਨੂੰ ਮੌਤ ਨੇ ਆਪਣੀ ਗਲਵਕੜੀ ਵਿਚ ਲੈ ਲਿਆ। ਬਜ਼ੁਰਗ ਨਮਾਜ਼ ਪੜ੍ਹਦੇ-ਪੜ੍ਹਦੇ ਅੱਲ੍ਹਾ ਨੂੰ ਪਿਆਰਾ ਹੋ ਗਿਆ। ਇਹ ਘਟਨਾ ਮਸਜਿਦ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਘਟਨਾ ਗਾਜ਼ੀਆਬਾਦ ਦੇ ਮੁਰਾਦਨਗਰ ਇਲਾਕੇ ਦੀ ਹੈ, ਜਿੱਥੇ ਨਮਾਜ਼ ਪੜ੍ਹਦੇ-ਪੜ੍ਹਦੇ ਇਕ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ- IMD ਦਾ ਅਲਰਟ; ਇਸ ਮਹੀਨੇ ਗਰਮੀ ਨਹੀਂ ਵਿਖਾਏਗੀ ‘ਨਰਮੀ, ਲੂ ਵਧਾਏਗੀ ਲੋਕਾਂ ਦੀ ਪਰੇਸ਼ਾਨੀ
ਇਹ ਵੀ ਪੜ੍ਹੋ- ਕੋਵਿਸ਼ੀਲਡ ਵਿਵਾਦ ਮਗਰੋਂ ਵੈਕਸੀਨ ਸਰਟੀਫ਼ਿਕੇਟ ਤੋਂ ਹਟਾਈ ਗਈ PM ਮੋਦੀ ਦੀ ਤਸਵੀਰ
ਮ੍ਰਿਤਕ ਦਾ ਨਾਂ ਹਾਜੀ ਹਨੀਫ ਹੈ, ਜੋ ਕਿ 80 ਸਾਲ ਦੇ ਸਨ ਅਤੇ ਫ਼ੌਜ ਤੋਂ ਸੇਵਾਮੁਕਤ ਸਨ। ਹਾਜੀ ਮਸਜਿਦ ਵਿਚ ਨਮਾਜ਼ ਪੜ੍ਹਨ ਲਈ ਗਏ ਹੋਏ ਸਨ ਤਾਂ ਨਮਾਜ਼ ਪੜ੍ਹਦੇ ਸਮੇਂ ਅਚਾਨਕ ਪਿੱਛੇ ਵੱਲ ਨੂੰ ਡਿੱਗ ਗਏ। ਜਿਸ ਤੋਂ ਬਾਅਦ ਉੱਥੇ ਮੌਜੂਦ ਕੁਝ ਵਿਅਕਤੀਆਂ ਵਲੋਂ ਉਨ੍ਹਾਂ ਨੂੰ ਚੁੱਕਿਆ ਗਿਆ ਅਤੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਾਲਾਂਕਿ ਮੌਤ ਦੀ ਵਜ੍ਹਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਫ਼ ਹੋ ਸਕੇਗੀ।
ਇਹ ਵੀ ਪੜ੍ਹੋ- ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ; ਹਿੰਦੂ ਵਿਆਹ ’ਚ ਸੱਤ ਫੇਰੇ ਹੋਣੇ ਲਾਜ਼ਮੀ, ਇਸ ਤੋਂ ਬਿਨਾਂ ਵਿਆਹ ਜਾਇਜ਼ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8