ਰਿਟਾਇਰਡ DSP ਨੇ ਆਪਣੀ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ, ਇਸ ਗੱਲ ਤੋਂ ਸੀ ਪ੍ਰੇਸ਼ਾਨ

Tuesday, Feb 06, 2024 - 10:26 PM (IST)

ਲਖਨਊ - ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਰਿਟਾਇਰਡ ਡੀ.ਐੱਸ.ਪੀ. ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ 73 ਸਾਲਾ ਕੈਲਾਸ਼ ਚੰਦਰ ਕਿਡਨੀ ਦੀ ਬੀਮਾਰੀ ਤੋਂ ਪੀੜਤ ਸੀ। ਉਸ ਨੇ ਮੰਗਲਵਾਰ ਸ਼ਾਮ ਨੂੰ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਦੀ ਮੌਤ ਦੌਰਾਨ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। 

ਕੈਲਾਸ਼ ਚੰਦਰ ਜਾਨਕੀਪੁਰਮ ਦੇ ਸੈਕਟਰ-ਜੇ ਵਿੱਚ ਰਹਿੰਦਾ ਸੀ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਉਸ ਦੇ ਕਮਰੇ ਵਿਚ ਪਹੁੰਚੇ ਤਾਂ ਉਨ੍ਹਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਪਿਆ ਦੇਖਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਅਤੇ ਬੇਟੇ ਦੀ ਮੌਤ ਹੋ ਚੁੱਕੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Inder Prajapati

Content Editor

Related News