ਸੇਵਾਮੁਕਤ ਜੱਜਾਂ ਨੂੰ ਮਿਲ ਰਹੀ 15 ਹਜ਼ਾਰ ਰੁਪਏ ਪੈਨਸ਼ਨ, ਸੁਪਰੀਮ ਕੋਰਟ ਵੀ ਹੈਰਾਨ

Friday, Nov 08, 2024 - 12:20 PM (IST)

ਸੇਵਾਮੁਕਤ ਜੱਜਾਂ ਨੂੰ ਮਿਲ ਰਹੀ 15 ਹਜ਼ਾਰ ਰੁਪਏ ਪੈਨਸ਼ਨ, ਸੁਪਰੀਮ ਕੋਰਟ ਵੀ ਹੈਰਾਨ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਾਈ ਕੋਰਟ ਦੇ ਕੁਝ ਸੇਵਾਮੁਕਤ ਜੱਜਾਂ ਨੂੰ 6 ਹਜ਼ਾਰ ਤੋਂ 15 ਹਜ਼ਾਰ ਰੁਪਏ ਤਕ ਮਾਮੂਲੀ ਪੈਨਸ਼ਨ ਮਿਲਣ ’ਤੇ ਹੈਰਾਨੀ ਜ਼ਾਹਰ ਕੀਤੀ। ਜਸਟਿਸ ਬੀ. ਆਰ. ਗਵਈ, ਜਸਟਿਸ ਪੀ. ਕੇ. ਮਿਸ਼ਰਾ ਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਬੈਂਚ ਹਾਈ ਕੋਰਟ ਦੇ ਇਕ ਸੇਵਾਮੁਕਤ ਜੱਜ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਨ੍ਹਾਂ ਨੇ ਕਿਹਾ ਕਿ ਜੱਜਾਂ ਨੂੰ ਸਿਰਫ 15 ਹਜ਼ਾਰ ਰੁਪਏ ਪੈਨਸ਼ਨ ਮਿਲ ਰਹੀ ਹੈ।

ਇਹ ਵੀ ਪੜ੍ਹੋ- ਸਰਕਾਰੀ ਨੌਕਰੀਆਂ 'ਚ ਭਰਤੀ ਨਿਯਮਾਂ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

ਜ਼ਿਲ੍ਹਾ ਅਦਾਲਤ 'ਚ 13 ਸਾਲ ਤਕ ਜੁਡੀਸ਼ੀਅਲ ਅਧਿਕਾਰੀ ਦੇ ਰੂਪ ’ਚ ਸੇਵਾਵਾਂ ਦੇਣ ਤੋਂ ਬਾਅਦ ਪਟੀਸ਼ਨਕਰਤਾ ਦੀ ਇਲਾਹਾਬਾਦ ਹਾਈ ਕੋਰਟ ਦੇ ਜੱਜ ਦੇ ਰੂਪ ’ਚ ਤਰੱਕੀ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਅਧਿਕਾਰੀਆਂ ਨੇ ਪੈਨਸ਼ਨ ਦੀ ਗਣਨਾ ਕਰਦੇ ਸਮੇਂ ਉਨ੍ਹਾਂ ਦੀ ਜੁਡੀਸ਼ੀਅਲ ਸੇਵਾ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸਰਕਾਰ ਨੇ ਪਰਾਲੀ ਸਾੜਨ 'ਤੇ ਜੁਰਮਾਨਾ ਕੀਤਾ ਦੁੱਗਣਾ

ਬੈਂਚ ਨੇ ਟਿੱਪਣੀ ਕੀਤੀ ਕਿ ਸਾਡੇ ਸਾਹਮਣੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਹਨ, ਜਿਨ੍ਹਾਂ ਨੂੰ 6 ਹਜ਼ਾਰ ਰੁਪਏ ਤੇ 15 ਹਜ਼ਾਰ ਰੁਪਏ ਪੈਨਸ਼ਨ ਮਿਲ ਰਹੀ ਹੈ, ਜੋ ਹੈਰਾਨ ਕਰਨ ਵਾਲਾ ਹੈ। ਅਜਿਹਾ ਕਿਵੇਂ ਹੋ ਸਕਦਾ ਹੈ? ਸੁਪਰੀਮ ਕੋਰਟ ਨੇ ਅਗਲੀ ਸੁਣਵਾਈ 27 ਨਵੰਬਰ ਲਈ ਤੈਅ ਕਰ ਦਿੱਤੀ।


author

Tanu

Content Editor

Related News