ਸੇਵਾਮੁਕਤ ਫ਼ੌਜੀ ਨੇ ਦਿਲ ਕੰਬਾਊ ਵਾਰਦਾਤ ਨੂੰ ਦਿੱਤਾ ਅੰਜਾਮ, ਬੱਚਿਆਂ ਸਣੇ ਪਰਿਵਾਰ ਦੇ 5 ਜੀਆਂ ਦਾ ਕੀਤਾ ਕਤਲ
Monday, Jul 22, 2024 - 12:11 PM (IST)
ਅੰਬਾਲਾ (ਏਜੰਸੀ)- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ 'ਚ ਇਕ ਸਾਬਕਾ ਫ਼ੌਜੀ ਨੇ ਆਪਣੇ ਪਰਿਵਾਰ ਦੇ 5 ਜੀਆਂ ਦਾ ਤੇਜ਼ਧਾਰ ਹਥਿਆਰ ਨਾਲ ਗਲ਼ ਵੱਢ ਕੇ ਕਤਲ ਕਰ ਦਿੱਤਾ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕਾਂ 'ਚ ਉਸ ਦੀ ਮਾਂ, ਭਰਾ, ਭਰਜਾਈ ਅਤੇ 2 ਬੱਚੇ ਸ਼ਾਮਲ ਹਨ। 2 ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਵਾਰਦਾਤ ਤੋਂ ਬਾਅਦ ਦੋਸ਼ੀ ਨੇ ਅੱਧੀ ਰਾਤ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਨ ਦੀ ਕੋਸ਼ਿਸ਼ ਕੀਤੀ, ਉਦੋਂ ਪੁਲਸ ਮੌਕੇ 'ਤੇ ਪਹੁੰਚੀ ਅਤੇ ਅੱਧ ਸੜੀਆਂ ਲਾਸ਼ਾਂ ਬਰਾਮਦ ਕੀਤੀਆਂ। ਹਾਲਾਂਕਿ ਸੇਵਾਮੁਕਤ ਫ਼ੌਜੀ ਮੌਕੇ 'ਤੇ ਦੌੜਨ 'ਚ ਸਫ਼ਲ ਰਿਹਾ।
ਨਾਰਾਇਣਗੜ੍ਹ ਇਲਾਕ 'ਚ 2 ਏਕੜ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ 'ਚ ਇਹ ਵਾਰਦਾਤ ਹੋਈ। ਮ੍ਰਿਤਕਾਂ ਦੀ ਪਛਾਣ 35 ਸਾਲਾ ਹਰੀਸ਼, ਉਸ ਦੀ ਪਤਨੀ ਸੋਨੀਆ (32), ਉਸ ਦੀ ਮਾਂ ਸਰੋਪੀ (65), 5 ਸਾਲਾ ਧੀ ਅਤੇ 6 ਮਹੀਨੇ ਦੇ ਪੁੱਤ ਵਜੋਂ ਹੋਈ ਹੈ। ਜ਼ਖ਼ਮੀ ਪਿਤਾ ਓਮ ਪ੍ਰਕਾਸ਼ ਨੂੰ ਨਾਰਾਇਣਗੜ੍ਹ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਇਕ ਧੀ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਕਾਰਨ ਚੰਡੀਗੜ੍ਹ ਸਥਿਤ ਪੋਸਟ ਗਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜ਼ੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ਰੈਫਰ ਕੀਤਾ ਗਿਆ ਹੈ। ਪੁਲਸ ਨੇ ਸਾਰੀਆਂ ਲਾਸ਼ਾਂ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤੀਆਂ ਹਨ। ਵਾਰਦਾਤ ਦੀ ਸੂਚਨਾ ਮਿਲਣ 'ਤੇ ਪੁਲਸ ਸੁਪਰਡੈਂਟ ਸੁਰੇਂਦਰ ਸਿੰਘ ਭੌਰੀਆ ਸਵੇਰੇ ਤਿੰਨ ਵਜੇ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਨਾਲ ਹੀ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e