''ਮਣੀਪੁਰ ਪਰਤ ਰਹੇ ਜੋ ਲੋਕ ਕੁਆਰੰਟਾਈਨ ਨਹੀਂ ਹੋਣਗੇ, ਉਨ੍ਹਾਂ ਨੂੰ ਭੇਜਿਆ ਜਾਵੇਗਾ''

Saturday, May 23, 2020 - 12:01 PM (IST)

ਇੰਫਾਲ (ਭਾਸ਼ਾ)— ਮਣੀਪੁਰ ਦੇ ਮੁੱਖ ਮਤੰਰੀ ਨੋਂਗਥੋਮਬ ਬੀਰੇਨ ਸਿੰਘ ਨੇ ਕਿਹਾ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਸੂਬੇ 'ਚ ਪਰਤੇ ਲੋਕਾਂ ਨੂੰ ਲਾਜ਼ਮੀ ਤੌਰ 'ਤੇ ਕੁਆਰੰਟੀਨ ਸੈਂਟਰਾਂ ਵਿਚ ਰਹਿਣਾ ਹੋਵੇਗਾ ਅਤੇ ਅਜਿਹਾ ਨਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਰਾਸ਼ਟਰੀ ਆਫਤ ਪ੍ਰਬੰਧਨ ਕਾਨੂੰਨ, 2005 ਤਹਿਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ। ਵਾਪਸ ਪਰਤ ਰਹੇ ਜੋ ਲੋਕ ਪ੍ਰੋਟੋਕਾਲ ਦਾ ਪਾਲਣ ਨਹੀਂ ਕਰਨਗੇ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਜੇਲ ਭੇਜ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਅਤੇ ਦੇਸ਼ ਦੇ ਹੋਰ ਸੂਬਿਆਂ ਤੋਂ ਵਾਪਸ ਪਰਤ ਰਹੇ ਜੋ ਲੋਕ ਜਾਂਚ ਰਿਪੋਰਟ ਆਉਣ ਤੋਂ ਬਾਅਦ ਨੈਗੇਟਿਵ ਪਾਏ ਜਾਂਦੇ ਹਨ, ਉਨ੍ਹਾਂ ਨੂੰ ਘਰਾਂ 'ਚ ਕੁਆਰੰਟਾਈਨ ਕੀਤਾ ਜਾਵੇਗਾ।  

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਤਰਜੀਹ ਇਸ ਮਹਾਮਾਰੀ ਨੂੰ ਕਮਿਊਨਿਟੀ ਪੱਧਰ 'ਤੇ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਲਈ ਘਰ 'ਚ ਵੱਖਰਾ ਰਹਿਣਾ ਸੰਭਵ ਨਹੀਂ ਹੈ, ਉਨ੍ਹਾਂ ਨੂੰ ਕੁਆਰੰਟੀਨ ਸੈਂਟਰਾਂ 'ਚ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ 'ਚ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ ਵਿਚ ਹਾਲ ਹੀ 'ਚ ਹੋਏ ਵਾਧੇ ਤੋਂ ਨਾ ਘਬਰਾਉਣ। ਸੂਬੇ ਵਿਚ ਕੋਰੋਨਾ ਵਾਇਰਸ ਨਾਲ ਪੀੜਤ 24 ਲੋਕਾਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਾਲਾਤ 'ਤੇ ਕਾਬੂ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰੀ ਹਸਪਤਾਲਾਂ ਦੀਆਂ ਲੈਬੋਰਟਰੀਜ਼ (ਪ੍ਰਯੋਗਸ਼ਲਾਵਾਂ) ਵਿਚ ਰੋਜ਼ਾਨਾ 200 ਤੋਂ 300 ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਰੋਜ਼ਾਨਾ 700 ਤੋਂ 800 ਨਮੂਨੇ ਜਾਂਚ ਲਈ ਇਕੱਠੇ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਮਣੀਪੁਰ ਕੋਰੋਨਾ ਵਾਇਰਸ ਤੋਂ ਮੁਕਤ ਹੋ ਚੁੱਕਾ ਸੀ ਪਰ ਇੱਥੇ ਕੋਰੋਨਾ ਦੇ ਮਰੀਜ਼ ਫਿਰ ਤੋਂ ਸਰਗਰਮ ਹੋ ਹਨ, ਜੋ ਕਿ ਵਿਦੇਸ਼ਾਂ ਜਾਂ ਦੇਸ਼ ਦੇ ਦੂਜੇ ਸੂਬਿਆਂ ਤੋਂ ਆ ਰਹੇ ਹਨ।


Tanu

Content Editor

Related News