ਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ
Thursday, Jun 27, 2024 - 04:15 AM (IST)
ਨਵੀਂ ਦਿੱਲੀ (ਭਾਸ਼ਾ) - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਨੇ ਚੰਡੀਗੜ੍ਹ ’ਚ ‘ਜਬਰੀ ਵਸੂਲੀ ਤੇ ਫਾਇਰਿੰਗ’ ਦੇ ਮਾਮਲੇ ’ਚ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਤੇ ਇਕ ਹੋਰ ਮੁਲਜ਼ਮ ਦੀ ਗ੍ਰਿਫਤਾਰੀ ’ਚ ਮਦਦ ਕਰਨ ਵਾਲੀ ਜਾਣਕਾਰੀ ਸਾਂਝੀ ਕਰਨ ਵਾਲਿਆਂ ਲਈ ਬੁੱਧਵਾਰ 10-10 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇਕ ਕਾਰੋਬਾਰੀ ਦੇ ਘਰ ਗੋਲੀ ਚਲਾਉਣ ਦੇ ਮਾਮਲੇ ’ਚ ਲੋੜੀਂਦੇ ਹਨ।
ਇਹ ਵੀ ਪੜ੍ਹੋ- ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਵੱਡੀ ਲੁੱਟ, ਅੱਖਾਂ 'ਚ ਮਿਰਚਾਂ ਪਾ ਦਿੱਤਾ ਘਟਨਾ ਨੂੰ ਅੰਜਾਮ
ਇਸ ’ਚ ਕਿਹਾ ਗਿਆ ਹੈ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ਼ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ਼ ਗੋਲਡੀ ਰਾਜਪੁਰਾ ਖਿਲਾਫ ਭਾਰਤੀ ਦੰਡਾਵਲੀ, ਗੈਰਕਾਨੂੰਨੀ ਸਰਗਰਮੀਆਂ (ਰੋਕੂ) ਐਕਟ ਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅਮਰੀਕੀ ਮਾਲਕ ਨੇ ਪੰਜਾਬੀ ਮੁੰਡੇ ਦੇ ਘਰ ਚਲਵਾ ਦਿੱਤੀਆਂ ਗੋਲੀਆਂ, ਚੱਕਰਾਂ 'ਚ ਪਾ ਦਿੱਤੀ ਪੰਜਾਬ ਪੁਲਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e